Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਾਜਮ ਸੰਘਰਸ਼ ਕਮੇਟੀ ਦੇ ਕਨਵੀਨਰ ਨੂੰ ਅਹੁਦਾ ਮੁਕਤ ਕਰਦਿਆਂ ਹਰਪ੍ਰੀਤ ਸਿੰਘ ਖਾਲਸਾ ਕਨਵੀਨਰ ਨਿਯੁਕਤ

ਮੁਲਾਜਮ ਸੰਘਰਸ਼ ਕਮੇਟੀ ਦੇ ਕਨਵੀਨਰ ਨੂੰ ਅਹੁਦਾ ਮੁਕਤ ਕਰਦਿਆਂ ਹਰਪ੍ਰੀਤ ਸਿੰਘ ਖਾਲਸਾ ਕਨਵੀਨਰ ਨਿਯੁਕਤ

ਮੁਲਾਜਮ ਸੰਘਰਸ਼ ਕਮੇਟੀ ਦੇ ਕਨਵੀਨਰ ਨੂੰ ਅਹੁਦਾ ਮੁਕਤ ਕਰਦਿਆਂ ਹਰਪ੍ਰੀਤ ਸਿੰਘ ਖਾਲਸਾ ਕਨਵੀਨਰ ਨਿਯੁਕਤ
ਪਟਿਆਲਾ : ਮੁਲਾਜਮ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਸਾਹਮਣੇ ਬਾਰਾਂਦਰੀ ਵਿੱਚ ਹੋਈ ਜਿੱਥੇ ਪੰਜਾਬ ਭਰ ਚੋਂ 500 ਤੋਂ ਜਿਆਦਾ ਸੰਖਿਆ ਚ ਪਹੁੰਚੇ ਸਹਾਇਕ ਲਾਈਨਮੈਨਾਂ ਨੇ ਨਾਅਰਿਆਂ ਦੀ ਗੂੰਜ ਵਿੱਚ ਪੰਜਾਬ ਦੀ ਨਵੀਂ ਕਮੇਟੀ ਦੀ ਚੋਣ ਕੀਤੀ। ਨਵੀਂ ਚੁਣੀ ਕਮੇਟੀ ਦਾ ਸਰਬਸੰਮਤੀ ਨਾਲ ਹਰਪ੍ਰੀਤ ਸਿੰਘ ਖਾਲਸਾ ਨੂੰ ਕਨਵੀਨਰ, ਭੋਲਾ ਸਿੰਘ ਗੱਗੜਪੁਰ ਨੂੰ ਕੋ-ਕਨਵੀਨਰ, ਸੁਰਿੰਦਰ ਸਿੰਘ ਧਰਾਗਵਾਲਾ ਨੂੰ ਜਨਰਲ ਸਕੱਤਰ, ਰਜਿੰਦਰ ਸਿੰਘ ਗੁਰਦਾਸਪੁਰ ਨੂੰ ਸਕੱਤਰ, ਪਰਨਾਮ ਸਿੰਘ ਖਾਰਾ ਨੂੰ ਖਜ਼ਾਨਚੀ, ਸੋਮਾ ਸਿੰਘ ਭੜੋ ਨੂੰ ਮੁੱਖ ਸਲਾਹਕਾਰ, ਗੁਰਪ੍ਰੀਤ ਸਿੰਘ ਮਹਿਦੂਦਾਂ ਨੂੰ ਪ੍ਰੈਸ ਸਕੱਤਰ, ਜਸਵਿੰਦਰ ਸਿੰਘ ਪਟਿਆਲਾ ਮੈਂਬਰ, ਸੁਖਬੀਰ ਸਿੰਘ ਬਰਨਾਲਾ ਤੇ ਮਹੇਸ਼ ਕੁਮਾਰ ਸਲਾਹਕਾਰ, ਹਰਪਾਲ ਸਿੰਘ ਮੈਂਬਰ, ਸੁਰਿੰਦਰ ਸਿੰਘ ਸਰਪੰਚ ਮੈਂਬਰ, ਜਸਪਾਲ ਸਿੰਘ ਬਿੱਟੂ ਮੈਂਬਰ, ਰਾਜੀਵ ਮਾਲੀਆ ਮੈਂਬਰ, ਜੋਗਿੰਦਰ ਕੁਮਾਰ ਮੈਂਬਰ ਅਤੇ ਬਲਵਿੰਦਰ ਸਿੰਘ ਅਮਲੋਹ ਮੈਂਬਰ ਚੁਣੇ ਗਏ। ਕਮੇਟੀ ਦੀ ਨਵੀਂ ਚੋਣ ਅਤੇ ਮੁਲਾਜਮਾਂ ਦੀਆਂ ਤਨਖਾਹਾਂ ਤੇ ਦਰਜ ਪਰਚੇ ਰੱਦ ਕਰਵਾਉਣ ਸਬੰਧੀ ਵਿਚਾਰਾਂ ਹੋਈਆਂ ਜਿਸ ਉਪਰੰਤ ਮੁੱਖ ਬਿਜਲੀ ਅੱਗੇ ਪਹੁੰਚ ਕੇ ਬਿਜਲੀ ਨਿਗਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੇ ਨਾਮ ਤੇ ਆਈ ਆਰ ਰਣਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਲਿਖਤੀ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਭਰ ਚੋਂ ਵੱਡੀ ਗਿਣਤੀ ਵਿੱਚ ਪੁੱਜੇ ਸਹਾਇਕ ਲਾਈਨਮੈਨਾਂ ਨੇ ਬਲਕੌਰ ਸਿੰਘ ਮਾਨ ਨੂੰ ਕਨਵੀਨਰ ਅਤੇ ਹਿਤੇਸ਼ ਕੁਮਾਰ ਨੂੰ ਕੋ ਕਨਵੀਨਰ ਸਮੇਤ ਕੁਝ ਹੋਰਾਂ ਨੂੰ ਅਹੁਦਾ ਮੁਕਤ ਕੀਤਾ ਹੈ। ਨਵ ਨਿਯੁਕਤ ਕਨਵੀਨਰ ਹਰਪ੍ਰੀਤ ਸਿੰਘ ਖਾਲਸਾ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਧਰਾਗਵਾਲਾ ਨੇ ਅਗਲੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਸੀਆਰਏ 295/19 ਤਹਿਤ ਭਰਤੀ ਹੋਏ, ਰਹਿੰਦੇ ਸਾਥੀਆਂ ਦੀਆਂ ਤਨਖਾਹਾਂ ਜਲਦ ਜਾਰੀ ਨਹੀਂ ਕੀਤੀਆਂ ਗਈਆਂ ਅਤੇ ਦਰਜ ਪਰਚੇ ਰੱਦ ਨਾ ਕੀਤੇ ਤਾਂ ਅਸੀਂ ਤਿੱਖਾ ਸੰਘਰਸ਼ ਉਲੀਕਣ ਤੋਂ ਗੁਰੇਜ ਨਹੀਂ ਕਰਾਂਗੇ।

Advertisement
Advertisement
Advertisement
Advertisement
Scroll to Top