Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:41 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਭੇਜਣ ਦੇ ਰੋਸ ਵਜੋਂ ਦਲਿਤ ਵਰਗ ਕੀਤੀ ਨਾਅਰੇਬਾਜੀ

ਬਿਜਲੀ ਭੇਜਣ ਦੇ ਰੋਸ ਵਜੋਂ ਦਲਿਤ ਵਰਗ ਕੀਤੀ ਨਾਅਰੇਬਾਜੀ

ਬਿਜਲੀ ਭੇਜਣ ਦੇ ਰੋਸ ਵਜੋਂ ਦਲਿਤ ਵਰਗ ਕੀਤੀ ਨਾਅਰੇਬਾਜੀ
ਜਗਰਾਉਂ : ਅਨੁਸੂਚਿਤ ਜਾਤੀ ਨਾਲ ਲੋਕਾਂ ਨੂੰ ਬਿਜਲੀ ਬਿੱਲਾਂ ਉੱਪਰ ਮਿਲ ਰਹੀ ਮੁਆਫ਼ੀ ਕੱਟ ਕੇ ਭੇਜੇ ਬਿਜਲੀ ਬਿੱਲਾਂ ਅਤੇ ਇਸ ਦੇ ਖੜ੍ਹੇ ਬਕਾਏ ਜਬਰੀ ਵਸੂਲਣ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਧਰਨੇ ਦੌਰਾਨ ਪੇਂਡੂ ਮਜ਼ਦੂਰ
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਇਲਾਕਾ ਪ੍ਰਧਾਨ ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ ਦਲਿਤ ਮਜ਼ਦੂਰਾਂ ਨੂੰ ਪਾਵਰਕੌਮ ਵਲੋਂ ਭੇਜੇ ਬਿਜਲੀ ਬਿੱਲਾਂ ਦੀ ਪਿਛਲੇ ਸਾਲ ਪੜਚੋਲ ਕਰਨ ’ਤੇ ਪਤਾ ਲੱਗਿਆ ਸੀ ਕਿ ਦਲਿਤ ਗ਼ਰੀਬ ਪਰਿਵਾਰਾਂ ਦੇ ਬਿਜਲੀ ਬਿੱਲ ਐੱਸਸੀ ਕੈਟਾਗਿਰੀ ’ਚੋਂ ਕੱਢ ਕੇ ਜਨਰਲ ਕੈਟਾਗਿਰੀ ਵਿੱਚ ਪਾਏ ਗਏ ਹਨ। ਇਸ ਕਾਰਨ ਦਿਹਾੜੀਦਾਰ ਗਰੀਬ ਦਲਿਤ ਪਰਿਵਾਰਾਂ ਨੂੰ ਪਾਵਰਕੌਮ ਵੱਲੋਂ ਮੁਆਫ਼ ਕੀਤੀਆਂ ਯੂਨਿਟਾਂ ਦੇ ਵੀ ਪੈਸੇ ਪਾ ਕੇ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਗਏ। ਇਸ ਸਬੰਧੀ ਉਸ ਵੇਲੇ ਪੇਂਡੂ ਮਜ਼ਦੂਰ ਯੂਨੀਅਨ ਨੇ ਸੰਘਰਸ਼ ਕੀਤਾ ਤਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਲਿਤ ਵਰਗ ਦੀ ਕੱਟੀ ਬਿਜਲੀ ਬਿੱਲ ਮੁਆਫ਼ੀ ਬਹਾਲ ਕਰਕੇ ਬਿੱਲਾਂ ਦੇ ਬਕਾਏ ਰੱਦ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਭਾਵੇਂ ਵਿੱਤ ਮੰਤਰੀ ਦੇ ਭਰੋਸੇ ਤੋਂ ਬਾਅਦ ਦਲਿਤ ਪਰਿਵਾਰਾਂ ਦੀ ਕੱਟੀ ਬਿਜਲੀ ਬਿੱਲ ਮੁਆਫ਼ੀ ਤਾਂ ਭਾਵੇਂ ਮੁੜ ਬਹਾਲ ਕਰ ਦਿੱਤੀ ਗਈ ਹੈ, ਪਰ ਦਲਿਤ ਮਜ਼ਦੂਰਾਂ ਨੂੰ ਭੇਜੇ ਨਾਜਾਇਜ਼ ਬਿਜਲੀ ਬਿੱਲਾਂ ਦੇ ਬਕਾਇਆ ਦਾ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ। ਉਨ੍ਹਾਂ ਮੰਗ ਕੀਤੀ ਕਿ ਦਲਿਤ ਮਜ਼ਦੂਰਾਂ ਨੂੰ ਭੇਜੇ ਨਾਜਾਇਜ਼ ਬਿਜਲੀ ਬਿੱਲਾਂ ਦੇ ਬਕਾਏ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਜਸਵੀਰ ਕੌਰ, ਮਨਜੀਤ ਕੌਰ, ਜੀਤੋ ਕੌਰ, ਜੰਟਾ ਸਿੰਘ, ਗੋਰਾ ਸਿੰਘ, ਪ੍ਰਿਤਪਾਲ ਸਿੰਘ ਅਤੇ ਮਾਘ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top