Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਐਨਡੀਪੀ ਕੀਤਾ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ

ਐਨਡੀਪੀ ਕੀਤਾ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ

ਐਨਡੀਪੀ ਕੀਤਾ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ
ਐਡਮਿੰਟਨ : ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਬੁੱਧਵਾਰ ਨੂੰ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ’ਚ ਲਿਬਰਲ ਸਰਕਾਰ ਕਿਸੇ ਸਮੇਂ ਵੀ ਡਿੱਗ ਸਕਦੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ। ਐੱਨਡੀਪੀ ਨੇ ਕੁਝ ਸ਼ਰਤਾਂ ਦੇ ਆਧਾਰ ’ਤੇ ਲਿਬਰਲ ਪਾਰਟੀ ਨਾਲ ਸਮਝੌਤਾ ਕੀਤਾ ਸੀ। ਇਸ ਸਮਝੌਤੇ ਤਹਿਤ ਫਾਰਮਾ ਕੇਅਰ, ਡੈਂਟਲ ਪ੍ਰੋਗਰਾਮ ਜਿਹੇ ਐੱਨਡੀਪੀ ਦੇ ਮੁੱਖ ਮੁੱਦੇ ਸ਼ਾਮਲ ਸਨ। ਇਹ ਸਮਝੌਤਾ ਲਿਬਰਲ ਪਾਰਟੀ ਤੇ ਐੱਨਡੀਪੀ ’ਚ ਮਾਰਚ 2022 ਨੂੰ ਸਾਇਨ ਹੋਇਆ ਸੀ ਜੋ ਜੂਨ 2025 ਤੱਕ ਸੀ। ਆਮ ਚੋਣਾਂ ਅਕਤੂਬਰ 2025 ’ਚ ਹੋਣੀਆਂ ਸਨ ਪਰ ਜਗਮੀਤ ਸਿੰਘ ਨੇ ਇਸ ਤੋਂ ਪਹਿਲਾਂ ਹੀ ਹਮਾਇਤ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਲਿਬਰਲਾਂ ਨੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਈ ਹੈ। ਇਸ ਲਈ ਉਹ ਲਿਬਰਲ ਪਾਰਟੀ ਤੋਂ ਹਮਾਇਤ ਵਾਪਸ ਲੈ ਰਹੇ ਹਨ। ਇਸ ਸਬੰਧੀ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਸਰਦ ਰੁੱਤ ਸੈਸ਼ਨ ’ਚ ਕੋਈ ਅਜਿਹਾ ਵਿੱਤੀ ਬਿੱਲ ਲਿਆਂਦਾ ਜਾਵੇਗਾ ਜਿਸ ’ਚ ਵੋਟਿੰਗ ਦੌਰਾਨ ਲਿਬਰਲਾਂ ਨੂੰ ਢਾਹ ਲੱਗ ਸਕਦੀ ਹੈ। ਸਿੱਟੇ ਵਜੋਂ ਸਰਕਾਰ ਮੂੰਹ ਦੇ ਭਾਰ ਡਿੱਗ ਸਕਦੀ ਹੈ ।

Advertisement
Advertisement
Advertisement
Advertisement
Scroll to Top