Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੇ ਮੱਦੇਨਜ਼ਰ 10 ਨੂੰ ਰਹੇਗੀ ਛੁੱਟੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 September, 2024, 09:48 AM

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੇ ਮੱਦੇਨਜ਼ਰ 10 ਨੂੰ ਰਹੇਗੀ ਛੁੱਟੀ
ਗੁਰਦਾਸਪੁਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਇਸ ਦੇ ਮੱਦੇਨਜ਼ਰ ਬਟਾਲਾ ਵਿਚ 10 ਸਤੰਬਰ ਨੂੰ ਛੁੱਟੀ ਰਹੇਗੀ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਚਾਰ-ਵਟਾਂਦਰਾ ਕੀਤਾ ।