Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:12 pm

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਨੇ ਕੀਤਾ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਦੇਰ ਰਾਤ ਗ੍ਰਿਫ਼ਤਾਰ

ਈਡੀ ਨੇ ਕੀਤਾ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਦੇਰ ਰਾਤ ਗ੍ਰਿਫ਼ਤਾਰ

ਈਡੀ ਨੇ ਕੀਤਾ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਦੇਰ ਰਾਤ ਗ੍ਰਿਫ਼ਤਾਰ
ਖੰਨਾ : ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ `ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਖੰਨਾ `ਚ ਬਤੌਰ ਏਜੰਟ ਕੰਮ ਕਰਦਾ ਹੈ। ਛਾਪੇਮਾਰੀ ਦੌਰਾਨ ਈਡੀ ਨੂੰ ਰਾਜਦੀਪ ਸਿੰਘ ਦੇ ਟਿਕਾਣਿਆਂ ਤੋਂ ਕਈ ਅਹਿਮ ਸਬੂਤ ਮਿਲੇ ਹਨ। ਰਾਜਦੀਪ ਸਿੰਘ ਨੂੰ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਪਿਛਲੇ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ `ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ `ਚ ਸਥਿਤ ਦਲਾਲ ਦੀ ਦੁਕਾਨ `ਤੇ ਵੀ ਛਾਪੇਮਾਰੀ ਕੀਤੀ ਸੀ। ਗ੍ਰਿਫ਼ਤਾਰੀ ਮਗਰੋਂ ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਲੰਧਰ ਤੋਂ ਈਡੀ ਦੀ ਟੀਮ ਬੁੱਧਵਾਰ ਸਵੇਰੇ 4 ਵਜੇ ਖੰਨਾ ਪਹੁੰਚੀ। ਇਹ ਟੀਮਾਂ ਇਕੋਲਾਹੀ ਵਿੱਚ ਰਾਜਦੀਪ ਦੇ ਘਰ ਅਤੇ ਮੰਡੀ ਵਿੱਚ ਆਦਤ ਦੀ ਦੁਕਾਨ ਤੋਂ ਇਲਾਵਾ ਖੰਨਾ ਦੇ ਸਿਟੀ ਸੈਂਟਰ ਵਿੱਚ ਪੁੱਜੀਆਂ। ਰਿਕਾਰਡ ਦੀ ਜਾਂਚ ਤੋਂ ਬਾਅਦ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਈਡੀ ਨੇ ਰਾਜਦੀਪ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਤਹਿਤ ਕਾਰਵਾਈ ਕੀਤੀ ਹੈ।ਦੱਸਣਯੋਗ ਹੈ ਕਿ ਸਿਟੀ ਸੈਂਟਰ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਅਤੇ ਸਮਰਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦਾ ਹੈ। ਰਾਜਦੀਪ ਸਿੰਘ ਵੀ ਰਾਜਾ ਗਿੱਲ ਦੇ ਬਹੁਤ ਕਰੀਬੀ ਹਨ। ਈਡੀ ਨੇ ਸਿਟੀ ਸੈਂਟਰ ਤੋਂ ਕੁਝ ਫਾਈਲਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।

Advertisement
Advertisement
Advertisement
Advertisement
Scroll to Top