ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦਿਆਂ ਨਿਮਾਣੇ ਸਿੱਖ ਵਾਂਗ ਬਿਕਰਮ ਮਜੀਆ ਸੌਂਪਿਆ ਆਪਣਾ ਸਪੱਸ਼ਟੀਕਰਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 September, 2024, 01:25 PM

ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦਿਆਂ ਨਿਮਾਣੇ ਸਿੱਖ ਵਾਂਗ ਬਿਕਰਮ ਮਜੀਆ ਸੌਂਪਿਆ ਆਪਣਾ ਸਪੱਸ਼ਟੀਕਰਨ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦਫਤਰ ਵਿਖੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਸਪਸ਼ਟੀਕਰਨ ਦਿੱਤਾ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ `ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।