Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:19 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਵਿੰਦ ਕੇਜਰੀਵਾਲ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਜਾਰੀ

ਅਰਵਿੰਦ ਕੇਜਰੀਵਾਲ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਜਾਰੀ

ਅਰਵਿੰਦ ਕੇਜਰੀਵਾਲ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਜਾਰੀ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਖਿ਼ਲਾਫ਼ ਅਤੇ ਜ਼ਮਾਨਤ ਦੀ ਮੰਗ ਕਰਦੀਆਂ ਪਟੀਸ਼ਨਾਂ ਉਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਸ਼ੁਰੂ ਹੋਈ।ਕੇਜਰੀਵਾਲ ਪਾਸੋਂ ਬਹਿਸ ਦੀ ਸ਼ੁਰੂਆਤ ਕਰਦਿਆਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੂੰ ਦੱਸਿਆ ਕਿ ਇਹ ਅਜਿਹਾ ‘ਇਕੋ-ਇਕ ਤੇ ਨਿਵੇਕਲਾ’ ਕੇਸ ਹੈ, ਜਿਸ ਵਿਚ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੇ ਮੁਵੱਕਿਲ ਦੀ ਰਿਹਾਈ ਦੇ ਦੋ ਅਤੇ ਹੇਠਲੀ ਅਦਾਲਤ ਵੱਲੋਂ ਇਕ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦਾ ਮੁਵੱਕਿਲ ਹਾਲੇ ਵੀ ਜੇਲ੍ਹ ਵਿਚ ਹੈ। ਸਿੰਘਵੀ ਦਾ ਇਸ਼ਾਰਾ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਵਧੇਰੇ ਸਖ਼ਤ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਤਹਿਤ ਪਹਿਲਾਂ 10 ਮਈ ਨੂੰ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਤੇ ਫਿਰ 21 ਜੁਲਾਈ ਨੂੰ ਦਿੱਤੀ ਗਈ ਆਮ ਜ਼ਮਾਨਤ ਅਤੇ ਨਾਲ ਹੀ ਦਿੱਲੀ ਦੇ ਵਕੇਸ਼ਨ ਜੱਜ ਨਿਆਏ ਬਿੰਦੂ ਵੱਲੋਂ 20 ਜੂਨ ਨੂੰ ਜਾਰੀ ਹੁਕਮਾਂ ਵੱਲ ਸੀ।ਉਨ੍ਹਾਂ ਕਿਹਾ ਕਿ ਇਹ ਮਾਮਲਾ ‘ਆਮ ਸਮਝ ਮੁਤਾਬਕ ਨਿਬੇੜਿਆ ਜਾਣਾ ਚਾਹੀਦਾ ਹੈ, ਨਾ ਕਿ ਬਹੁਤ ਜ਼ਿਆਦਾ ਤਕਨੀਕੀ ਨੁਕਤਿਆਂ ਨਾਲ… ਕਿਸੇ ਦੀ ਆਜ਼ਾਦੀ ਨੂੰ ਤਕਨੀਕੀ ਨੁਕਤਿਆਂ’ ਖ਼ਾਤਰ ਨਹੀਂ ਲਟਕਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਮਾਜ ਲਈ ਕੋਈ ਖ਼ਤਰਾ ਨਹੀਂ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਉਤੇ ਰਿਹਾਅ ਕੀਤਾ ਜਾਵੇ ਕਿਉਂਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਹੋਰ ਮੁਲਜ਼ਮਾਂ ਦੀ ਪਹਿਲਾਂ ਹੀ ਜ਼ਮਾਨਤ ਹੋ ਚੁੱਕੀ ਹੈ।

Advertisement
Advertisement
Advertisement
Advertisement
Scroll to Top