Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਚੰਡੀਗੜ, 4 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ । ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ਮਹੱਤਤਾ ਇਸ ਤੱਥ ਤੋਂ ਉਜਾਗਰ ਹੁੰਦੀ ਹੈ ਕਿ ਉਹਨਾਂ ਨੂੰ ਮਾਪਿਆਂ ਤੋਂ ਬਾਅਦ ਦਾ ਦਰਜਾ ਦਿੱਤਾ ਗਿਆ ਹੈ । ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ ।
ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ । ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ । ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।

Advertisement
Advertisement
Advertisement
Advertisement
Scroll to Top