Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਖਾਲਸਾ ਰਾਜ ਦੀ ਪ੍ਰਾਪਤੀ ਲਈ ਹਰ ਪ੍ਰੀਵਾਰ ਦਾ ਇੱਕ ਮੈਂਬਰ ਬੁੱਢਾ ਦਲ ਵਿੱਚ ਭਰਤੀ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 04 September, 2024, 04:48 PM

ਖਾਲਸਾ ਰਾਜ ਦੀ ਪ੍ਰਾਪਤੀ ਲਈ ਹਰ ਪ੍ਰੀਵਾਰ ਦਾ ਇੱਕ ਮੈਂਬਰ ਬੁੱਢਾ ਦਲ ਵਿੱਚ ਭਰਤੀ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਬੁੱਢਾ ਦਲ ਵੱਲੋਂ ਇਤਿਹਾਸਕ ਸ਼ਸਤਰਾਂ ਦੇ ਦਰਸ਼ਨਾਂ ਵੀ ਕਰਵਾਏ ਗਏ
ਅੰਮ੍ਰਿਤਸਰ : ਗੁਰਦੁਆਰਾ ਬਾਬਾ ਭੁਜੰਗ ਸਿੰਘ ਜੀ ਸ਼ਹੀਦ ਚੈਰੀਟੇਬਲ ਟਰੱਸਟ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵੱਲੋਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਚੱਲੀ ਧਾਰਮਿਕ ਰੇਲ ਯਾਤਰਾ ਬੀਤੀ ਰਾਤ ਅੱਜ ਗੁ: ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਹੋਇਆ। ਜਿਸ ਵਿੱਚ ਭਾਈ ਕਿਸ਼ੋਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਨੇ ਸੋਦਰ ਚੌਂਕੀ ਅਤੇ ਰਹਿਰਾਸ ਸਾਹਿਬ ਦਾ ਪਾਠ ਕੀਤਾ, ਉਪਰੰਤ ਇਸ ਜਥੇ ਵੱਲੋਂ ਹੀ ਆਰਤੀ ਅਤੇ ਦਸਮ ਦੀ ਬਾਣੀ ਦਾ ਜੋਸ਼ੀਲਾ ਤੇ ਰਸਮਈ ਕੀਰਤਨ ਹੋਇਆ। ਬਾਅਦ ਵਿੱਚ ਸਿੰਘ ਸਾਹਿਬ ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਅਤੇ ਭਾਈ ਤਨਵੀਰ ਸਿੰਘ, ਭਾਈ ਸੁਖਜੀਤ ਸਿੰ੍ਹਘ ਘਨੱਈਆ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਅਯੋਜਤ ਗੁਰਮਤਿ ਸਮਾਗਮ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਦੇ ਸਾਜੇ ਪੰਥ ਖਾਲਸਾ ਨੂੰ ਸ਼ਕਤੀਸ਼ਾਲੀ ਬਨਾਉਣ ਅਤੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਹਰ ਪ੍ਰੀਵਾਰ ਆਪਣਾ ਇੱਕ ਮੈਂਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿੱਚ ਭਰਤੀ ਕਰਵਾਉਣ। ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਹੋਏ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਤੇ ਹੋਰ ਨਿਸ਼ਾਨਾਂ ਦੇ ਇਤਿਹਾਸ ਸਬੰਧੀ ਵੱਡਮੁਲੀ ਜਾਣਕਾਰੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨਾਲ ਸਾਂਝੀ ਕੀਤੀ ਅਤੇ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਦੀਆਂ ਇਮਾਰਤਾਂ ਖ਼ੂਬਸੂਰਤ ਰੋਸ਼ਨੀ ਨਾਲ ਜਗਮਗ ਜਗਮਗ ਕਰ ਰਹੀਆਂ ਸਨ।ਸਮਾਗਮ ਦੇ ਅੰਤਿਮ ਪੜਾ ਤੇ ਧਾਰਮਿਕ ਰੇਲ ਯਾਤਰਾ ਦੇ ਪ੍ਰਬੰਧਕ ਸ. ਰਵਿੰਦਰ ਸਿੰਘ ਬੁੰਗਈ, ਸ. ਰਵਿੰਦਰ ਸਿੰਘ ਕਪੂਰ ਸੁਪਰੀਡੈਂਟ ਹਜ਼ੂਰ ਸਾਹਿਬ, ਸਿੰਘ ਸਾਹਿਬ ਗਿ. ਗੁਰਮੀਤ ਸਿੰਘ, ਭਾਈ ਤਨਵੀਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਦਾ ਬੁੱਢਾ ਦਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਬਾਬਾ ਸੁਲੱਖਣ ਸਿੰਘ ਪੰਜਵੜ ਵਾਲੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਸ਼ਰਨ ਸਿੰਘ ਸੋਢੀ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਸ਼ੇਰ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜੋਗਾ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਭਗਤ ਸਿੰਘ, ਸ. ਸੁਰਜੀਤ ਸਿੰਘ ਰਾਹੀਂ, ਬੀਬੀ ਹਰਪ੍ਰੀਤ ਕੌਰ ਮੁਖੀ ਜਥਾ ਬਾਬਾ ਬੋਤਾ ਸਿੰਘ ਗਰਜਾ ਸਿੰਘ ਆਦਿ ਹਾਜ਼ਰ ਸਨ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਸਿੰਘ ਸਾਹਿਬ ਗਿ. ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਨੂੰ ਸਿਰਪਾਓ, ਸ਼ਾਲ, ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ।