Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕਰਨਾਟਕ ਦਾ ਯੋਗ ਗੁਰੂ ਗ੍ਰਿਫ਼ਤਾਰ

ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕਰਨਾਟਕ ਦਾ ਯੋਗ ਗੁਰੂ ਗ੍ਰਿਫ਼ਤਾਰ

ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕਰਨਾਟਕ ਦਾ ਯੋਗ ਗੁਰੂ ਗ੍ਰਿਫ਼ਤਾਰ
ਚਿਕਮੰਗਲੂਰੂ : ਪੁਲਸ ਨੇ ਇਥੇ ਬੁੱਧਵਾਰ ਨੂੰ ਇਕ ਯੋਗ ਗੁਰੂ ਨੂੰ ਇਕ ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਫੜੇ ਗਏ ਮੁਲਜ਼ਮ ਦੀ ਪਛਾਣ ਇਸ ਜਿ਼ਲ੍ਹੇ ਦੇ ਮੱਲੇਨਾਹੱਲੀ ਵਿਚ ਸਥਿਤ ਕੇਵਲਾ ਫਾਊਂਡੇਸ਼ਨ ਦੇ ਪ੍ਰਦੀਪ ਉੱਲਾਲ (54) ਵਜੋਂ ਹੋਈ ਹੈ।ਪੁਲਸ ਨੇ ਦੱਸਿਆ ਕਿ ਪੀੜਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਮੁਤਾਬਕ ਮੁਲਜ਼ਮ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦਾ ਪੀੜਤਾ ਨਾਲ ਪਿਛਲੇ ਜਨਮ ਦਾ ਰਿਸ਼ਤਾ ਹੈ। ਪੀੜਤ ਔਰਤ ਪੰਜਾਬ ਨਾਲ ਸਬੰਧਤ ਹੈ ਅਤੇ ਇਸ ਵੇਲੇ ਅਮਰੀਕਾ ਦੇ ਕੈਲੀਫੋਰਨੀਆ ਦੀ ਵਸਨੀਕ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਉਹ 2021 ਤੇ 2022 ਦੌਰਾਨ ਤਿੰਨ ਵਾਰ ਯੋਗ ਗੁਰੂ ਦੇ ਆਸ਼ਰਮ ਗਈ, ਜਿਥੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਉਸ ਨੇ ਸ਼ਿਕਾਇਤ ਵਿਚ ਕਿਹਾ ਕਿ ਯੋਗ ਗੁਰੂ ਨੇ ਉਸ ਨੂੰ ਗ਼ਲਤ ਢੰਗ ਨਾਲ ਛੂਹਿਆ ਅਤੇ ਕਿਹਾ ਕਿ ਉਨ੍ਹਾਂ ਦਾ ਪਿਛਲੇ ਜਨਮ ਦਾ ਰਿਸ਼ਤਾ ਹੈ। ਮੁਲਜ਼ਮ ਨੇ ਉਸ ਨਾਲ ਅਧਿਆਤਮਕ ਗੱਲਾਂ ਕੀਤੀਆਂ । ਪੀੜਤਾ 2021 ਵਿਚ ਕੈਲੀਫੋਰਨੀਆ ਪਰਤਣ ਪਿੱਛੋਂ 2 ਫਰਵਰੀ, 2022 ਨੂੰ ਦਸ ਦਿਨਾਂ ਲਈ ਯੋਗ ਗੁਰੂ ਦੇ ਆਸ਼ਰਮ ਆਈ। ਇਸ ਦੌਰਾਨ ਉਸ ਨਾਲ ਪੰਜ-ਛੇ ਵਾਰ ਸਬੰਧ ਬਣਾਏ ਗਏ । ਉਹ ਉਸੇ ਸਾਲ ਜੁਲਾਈ ਵਿਚ ਫਿਰ 21 ਦਿਨਾਂ ਲਈ ਆਸ਼ਰਮ ਆਈ । ਇਸ ਦੌਰਾਨ ਵੀ ਉਸ ਨਾਲ ਜਬਰ ਜਨਾਹ ਕੀਤਾ ਗਿਆ, ਜਿਸ ਕਾਰਨ ਉਹ ਗਰਭਵਤੀ ਹੋ ਗਈ । ਸ਼ਿਕਾਇਤ ਮੁਤਾਬਕ ਇਸ ’ਤੇ ਮੁਲਜ਼ਮ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ ।

Advertisement
Advertisement
Advertisement
Advertisement
Scroll to Top