Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦਾ ਪੁੱਤਰ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਇਆ ਬੱਚਾ 10 ਘੰਟਿਆਂ ਬਾਅਦ ਬਰਾਮਦ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦਾ ਪੁੱਤਰ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਇਆ ਬੱਚਾ 10 ਘੰਟਿਆਂ ਬਾਅਦ ਬਰਾਮਦ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦਾ ਪੁੱਤਰ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਇਆ ਬੱਚਾ 10 ਘੰਟਿਆਂ ਬਾਅਦ ਬਰਾਮਦ
ਨਾਭਾ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦਾ ਪੁੱਤਰ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ ਜੋ ਕਿ ਸਵੇਰੇ ਕਰੀਬ 4 ਵਜੇ ਤੋਂ ਲਾਪਤਾ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਸਕੂਲ ਵਿੱਚ ਕਲਾਸਾਂ ਸ਼ੁਰੂ ਹੋਈਆਂ ਅਤੇ ਉਹ ਉੱਥੇ ਮੌਜੂਦ ਨਹੀਂ ਸੀ। ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ਦੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਕਰੀਬ ਦਸ ਘੰਟੇ ਬਾਅਦ ਲੜਕੇ ਨੂੰ ਬਰਾਮਦ ਕਰ ਲਿਆ।ਜਾਣਕਾਰੀ ਅਨੁਸਾਰ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦਾ ਪੁੱਤਰ ਪੀਪੀਐਸ ਸਕੂਲ ਨਾਭਾ ਵਿੱਚ 10ਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਸਕੂਲ ਦੇ ਹੋਸਟਲ ਵਿੱਚ ਹੀ ਰਹਿੰਦਾ ਹੈ। ਹਾਲਾਂਕਿ ਇਸ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੀਪੀਐਸ ਸਕੂਲ ਰਾਜ ਦੇ ਸਭ ਤੋਂ ਨਾਮੀ ਸਕੂਲਾਂ ਵਿੱਚੋਂ ਇੱਕ ਹੈ, ਪਰ ਫਿਰ ਵੀ ਬੱਚਾ ਬਿਨਾਂ ਕਿਸੇ ਚਿਤਾਵਨੀ ਦੇ ਸਕੂਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਇਸ ਨਾਲ ਸਕੂਲ ਪ੍ਰਸ਼ਾਸਨ `ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।ਦੱਸਣਯੋਗ ਹੈ ਕਿ ਜਦੋਂ ਪਟਿਆਲਾ ਪੁਲਿਸ ਅਤੇ ਰੋਡੀ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਰੀਬ 10 ਘੰਟੇ ਬਾਅਦ ਬੱਚੇ ਨੂੰ ਪੁਲਿਸ ਨੇ ਪੀ.ਪੀ.ਐਸ ਸਕੂਲ ਨੇੜਿਓਂ ਬਰਾਮਦ ਕਰਕੇ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ। ਦੱਸ ਦੇਈਏ ਕਿ ਬੇਟੇ ਦੇ ਲਾਪਤਾ ਹੋਣ ਕਾਰਨ ਰੋਡੀ ਅੱਜ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਨਹੀਂ ਪਹੁੰਚ ਸਕੇ। ਫਿਲਹਾਲ ਲੜਕੇ ਨੇ ਸਕੂਲ ਕਿਉਂ ਛੱਡਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Advertisement
Advertisement
Advertisement
Advertisement
Scroll to Top