ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਦੇ ਬਾਹਰ ਗੋਲੀਬਾਰੀ ਦੌਰਾਨ 4 ਰਾਊਂਡ ਫਾਇਰਿੰਗ ਹੋਈ

ਦੁਆਰਾ: Punjab Bani ਪ੍ਰਕਾਸ਼ਿਤ :Sunday, 01 September, 2024, 06:40 PM

ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਦੇ ਬਾਹਰ ਗੋਲੀਬਾਰੀ ਦੌਰਾਨ 4 ਰਾਊਂਡ ਫਾਇਰਿੰਗ ਹੋਈ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਬਿਊਟੀਫੁੱਲ ਸਿਟੀ ਵਜੋਂ ਜਾਣੇ ਜਾਂਦੇ ਸ਼ਹਿਰ ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਤੇ ਹੋਈ ਗੋਲੀਬਾਰੀ ਦੌਰਾਨ ਮੁਲਜ਼ਮਾਂ ਵੱਲੋਂ ਘਰ ਦੇ ਬਾਹਰ 4 ਰਾਊਂਡ ਫਾਇਰਿੰਗ ਕੀਤੀ ਗਈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਮੌਕੇ `ਤੇ ਪਹੁੰਚ ਗਈ। ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ’ਤੇ ਨਜ਼ਰ ਰੱਖੀ ਜਾ ਰਹੀ ਹੈ।