ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕੀਤਾ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Sunday, 01 September, 2024, 06:57 PM

ਬੇਰਹਿਮ ਬੇਰਹਿਮ ਬੇਰਹਿਮ………………
ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕੀਤਾ ਕਤਲ
ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਬੂੰਦੀ ਜਿ਼ਲ੍ਹੇ ਵਿਚ ਇੱਕ ਪਿਤਾ ਨੇ ਬੇਰਹਿਮੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਬੂੰਦੀ ਦੇ ਕਾਪਰੇਨ ਥਾਣਾ ਖੇਤਰ ‘ਚ ਇਕ ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਉਸ ਨੇ ਆਪਣੇ ਸਹੁਰੇ ਘਰ ਵਿਚ ਕੀਤੀ।ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਸੂਮ ਬੱਚੇ ਦੀ ਲਾਸ਼ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮੁਲਜ਼ਮ ਮਾਨਸਿਕ ਤੌਰ ਉਤੇ ਥੋੜ੍ਹਾ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ।
