Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਮਰੀਜ਼ ਨੇ ਡਿਊਟੀ ’ਤੇ ਤਾਇਨਾਤ ਨਰਸ ਨਾਲ ਛੇੜਛਾੜ ਕੀਤੀ

ਮਰੀਜ਼ ਨੇ ਡਿਊਟੀ ’ਤੇ ਤਾਇਨਾਤ ਨਰਸ ਨਾਲ ਛੇੜਛਾੜ ਕੀਤੀ

ਮਰੀਜ਼ ਨੇ ਡਿਊਟੀ ’ਤੇ ਤਾਇਨਾਤ ਨਰਸ ਨਾਲ ਛੇੜਛਾੜ ਕੀਤੀ
ਬੋਲਪੁਰ/ਹਾਵੜਾ : ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਹੱਤਿਆ ਦੀ ਘਟਨਾ ਤੋਂ ਕੁਝ ਹਫ਼ਤੇ ਬਾਅਦ ਸੂਬੇ ਦੇ ਬੀਰਭੂਮ ਜਿ਼ਲ੍ਹੇ ਦੇ ਇਕ ਸਰਕਾਰੀ ਹਸਪਤਾਲ ਵਿੱਚ ਇਕ ਨਰਸ ਨਾਲ ਇਕ ਪੁਰਸ਼ ਮਰੀਜ਼ ਵੱਲੋਂ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ।ਬੀਰਭੂਮ ਦੇ ਚੀਫ਼ ਮੈਡੀਕਲ ਆਫ਼ਿਸਰ ਆਫ਼ ਹੈਲਥ (ਸੀਐੱਮਓਐੱਚ) ਹਿਮਾਦਰੀ ਬਾਰੀ ਨੇ ਕਿਹਾ, ‘‘ਸ਼ਨਿਚਰਵਾਰ ਦੇਰ ਰਾਤ ਤੇਜ਼ ਬੁਖਾਰ ਨਾਲ ਪੀੜਤ ਇਕ ਵਿਅਕਤੀ ਨੇ ਇਲਮਬਾਜ਼ਾਰ ਬਲਾਕ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਨਰਸ ਨਾਲ ਬਦਸਲੂਕੀ ਕਰਨ ਦੀ ਕੋਸ਼ਿਸ਼ ਕੀਤੀ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਲਾਜ ਲਈ ਬੋਲਪੁਰ ਸਬ ਡਿਵੀਜ਼ਨਲ ਹਸਪਤਾਲ ਭੇਜ ਦਿੱਤਾ ਗਿਆ।’’ ਨਰਸ ਨੇ ਕਿਹਾ, ‘‘ਮਰੀਜ਼ ਨੇ ਆਉਂਦੇ ਹੀ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਮੈਂ ਉਸ ਨੂੰ ਅਣਗੌਲਿਆਂ ਕੀਤਾ ਅਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਜਦੋਂ ਮੈਂ ਸਲਾਈਨ ਲਗਾ ਰਹੀ ਸੀ ਤਾਂ ਅਚਾਨਕ ਉਸ ਨੇ ਮੈਨੂੰ ਗ਼ਲਤ ਢੰਗ ਨਾਲ ਛੂਹਿਆ।’’ ਅੱਜ ਹਸਪਤਾਲ ਦੇ ਡਾਕਟਰਾਂ ਤੇ ਸਿਹਤ ਕਾਮਿਆਂ ਨੇ 24 ਘੰਟੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਰੈਲੀ ਕੱਢੀ। ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਵਿੱਚ ਇਕ ਸਰਕਾਰੀ ਹਸਪਤਾਲ ’ਚ 12 ਸਾਲਾ ਲੜਕੀ ਨਾਲ ਕਥਿਤ ਛੇੜਛਾੜ ਦੇ ਮਾਮਲੇ ਵਿੱਚ ਇਕ ਲੈਬਾਰਟਰੀ ਟੈਕਨੀਸ਼ੀਅਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਸ਼ਾਮ ਨੂੰ ਹਾਵੜਾ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਵਾਪਰੀ ਜਿੱਥੇ ਲੜਕੀ ਨੂੰ ਪਿਛਲੇ ਹਫ਼ਤੇ ਭਰਤੀ ਕਰਵਾਇਆ ਗਿਆ ਸੀ। ਲੜਕੀ ਦੇ ਪਰਿਵਾਰ ਦੇ ਇਕ ਮੈਂਬਰ ਨੇ ਦਾਅਵਾ ਕੀਤਾ ਕਿ ਉਹ ਲੈਬਾਰਟਰੀ ਤੋਂ ਰੋਂਦੀ ਹੋਈ ਬਾਹਰ ਆਈ ਕਿਉਂਕਿ ਮੁਲਜ਼ਮ ਨੇ ਉਸ ਨੂੰ ਅਣਉਚਿਤ ਢੰਗ ਨਾਲ ਛੂਹਿਆ ਸੀ ਅਤੇ ਧਮਕੀ ਦਿੱਤੀ ਸੀ ਕਿ ਜੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਸਬੰਧ ਵਿੱਚ ਇਕ ਅਧਿਕਾਰੀ ਨੇ ਕਿਹਾ ਕਿ ਲੈਬਾਰਟਰੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement
Advertisement
Advertisement
Advertisement
Scroll to Top