Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:53 pm

+91 90915 01313 , +91 90916 01313

punjabbanni@gmail.com
punjabbani@yahoo.com

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ

ਚੰਡੀਗੜ੍ਹ, 10 ਅਪ੍ਰੈਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ। ਜਿਸ ਲਈ ਕਾਗਜੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇ ਦੌਰਾਨ ਅਪਲਾਈ ਨਹੀ ਕਰ ਸਕਿਆ ਤਾ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ।ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ।

ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

Advertisement
Advertisement
Advertisement
Advertisement
Scroll to Top