Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:00 am

+91 90915 01313 , +91 90916 01313

punjabbanni@gmail.com
punjabbani@yahoo.com

ਭੈਣ-ਭਰਾ ਨੇ ਕੀਤੀ ਰਿਟਾਇਰਡ ਅਧਿਆਪਕ ਦੇ ਘਰੋਂ ਢਾਈ ਲੱਖ ਚੋਰੀ

ਭੈਣ-ਭਰਾ ਨੇ ਕੀਤੀ ਰਿਟਾਇਰਡ ਅਧਿਆਪਕ ਦੇ ਘਰੋਂ ਢਾਈ ਲੱਖ ਚੋਰੀ

ਭੈਣ-ਭਰਾ ਨੇ ਕੀਤੀ ਰਿਟਾਇਰਡ ਅਧਿਆਪਕ ਦੇ ਘਰੋਂ ਢਾਈ ਲੱਖ ਚੋਰੀ
ਖੰਨਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਨੇੜੇ ਪੈਂਦੇ ਮਾਛੀਵਾੜਾ ਲਾਗੇ ਪਿੰਡ ਬੈਰਸਾਲ ਕਲਾਂ ਦੇ ਵਾਸੀ ਸੇਵਾਮੁਕਤ ਅਧਿਆਪਕ ਮਾਸਟਰ ਬਖ਼ਸੀ ਰਾਮ ਦੇ ਘਰੋਂ 2.35 ਲੱਖ ਰੁਪਏ ਚੋਰੀ ਕਰਨ ਦੇ ਕਥਿਤ ਦੋਸ਼ ਹੇਠ ਇਸ ਪਿੰਡ ਦੇ ਹੀ ਵਾਸੀ ਭੈਣ ਜਸ਼ਨਦੀਪ ਕੌਰ ਅਤੇ ਉਸਦੇ ਭਰਾ ਅਕਾਸ਼ਦੀਪ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਵਲੋਂ ਅੱਜ ਦੱਸਿਆ ਕਿ ਸੇਵਾਮੁਕਤ ਅਧਿਆਪਕ ਬਖ਼ਸੀ ਰਾਮ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਪਿੰਡ ਵਿਚ ਆਪਣੇ ਘਰ ਇਕੱਲਾ ਹੀ ਰਹਿੰਦਾ ਹੈ ਅਤੇ ਲੰਘੀ 30 ਅਗਸਤ ਨੂੰ ਨਿੱਜੀ ਕੰਮਕਾਰ ਸਬੰਧੀ ਘਰ ਨੂੰ ਤਾਲ੍ਹਾ ਲਗਾ ਮਾਛੀਵਾੜਾ ਸਾਹਿਬ ਆ ਗਿਆ।ਜਦੋਂ ਸ਼ਾਮ ਨੂੰ ਘਰ ਵਾਪਸ ਗਿਆ ਤਾਂ ਉਸਨੇ ਦੇਖਿਆ ਕਿ ਕਮਰੇ ਦੀ ਅਲਮਾਰੀ ਖੁੱਲ੍ਹੀ ਹੋਈ ਸੀ ਅਤੇ ਉਸ ਦੇ ਲਾਕਰ ਵਿਚ ਰੱਖੇ ਪੈਸੇ ਵੀ ਗਾਇਬ ਸਨ। ਮਾ. ਬਖ਼ਸੀ ਰਾਮ ਅਨੁਸਾਰ ਉਸਨੇ ਇੱਕ ਪਲਾਟ ਵੇਚਿਆ ਸੀ ਜਿਸ ਦੇ 2.35 ਲੱਖ ਰੁਪਏ ਉਸਨੇ ਅਲਮਾਰੀ ਵਿਚ ਰੱਖੇ ਸਨ। ਪੁਲੀਸ ਵਲੋਂ ਇਸ ਮਾਮਲੇ ’ਚ ਪਰਚਾ ਦਰਜ ਕਰਨ ਤੋਂ ਬਾਅਦ ਜਦੋਂ ਘਰ ਨੇਡ਼੍ਹੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਸ ਵਿਚ ਪਿੰਡ ਦੀ ਵਾਸੀ ਜਸ਼ਨਦੀਪ ਕੌਰ ਤੇ ਉਸਦਾ ਭਰਾ ਅਕਾਸ਼ਦੀਪ, ਸੇਵਾਮੁਕਤ ਅਧਿਆਪਕ ਦੇ ਘਰ ਜਾਂਦੇ ਦਿਖਾਈ ਦਿੱਤੇ ਸਨ। ਪੁਲਸ ਨੇ ਇਨ੍ਹਾਂ ਦੋਵੇਂ ਭੈਣ-ਭਰਾਵਾਂ ਨੂੰ ਮਾਛੀਵਾਡ਼ਾ-ਨੂਰਪੁਰ ਰੋਡ ’ਤੇ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਸੇਵਾਮੁਕਤ ਅਧਿਆਪਕ ਦੇ ਘਰੋਂ ਚੋਰੀ ਕਰਨ ਤੋਂ ਬਾਅਦ ਉਨ੍ਹਾਂ ਇਹ ਰਾਸ਼ੀ ਆਪਣੇ ਬੈਂਕ ਖਾਤੇ ਵਿਚ ਜਮ੍ਹਾ ਕਰਵਾ ਦਿੱਤੀ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਲਿਆ ਜਾਵੇਗਾ ਅਤੇ ਫਿਰ ਪੈਸੇ ਦੀ ਰਿਕਵਰੀ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top