Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ, ਸੰਤ ਬਾਬਾ ਕਿਸ਼ਨ ਸਿੰਘ ਜੀ ਮਹਾਰਾਜ ਜੀ ਦੀ ਸਲਾਨਾ ਬਰਸੀ ਸਮਾਗਮ ਕਰਵਾਏ ਗਏ

ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 07:16 PM

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ, ਸੰਤ ਬਾਬਾ ਕਿਸ਼ਨ ਸਿੰਘ ਜੀ ਮਹਾਰਾਜ ਜੀ ਦੀ ਸਲਾਨਾ ਬਰਸੀ ਸਮਾਗਮ ਕਰਵਾਏ ਗਏ
ਨਾਭਾ, 31 ਅਗਸਤ : ਨਾਭਾ ਦੇ ਨਜ਼ਦੀਕ ਗੁਰਦੁਆਰਾ ਈਸ਼ਰ ਪੁਰਾ ਸਿੱਧਸਰ ਅਲੋਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਸੰਤ ਬਾਬਾ ਕਿਸ਼ਨ ਸਿੰਘ ਜੀ ਮਹਾਰਾਜ ਦੀ ਸਲਾਨਾ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਬਾਬਾ ਕਸ਼ਮੀਰਾ ਸਿੰਘ ਦੀ ਰਹਿਨੁਮਾਈ ਦੇ ਹੇਠ ਮਨਾਈ ਗਈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਾਈ। ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਲਈ ਅਤੁੱਟ ਗੁਰੂ ਕਾ ਲੰਗਰ ਵਰਤਾਇਆ ਗਿਆ,ਸਲਾਨਾ ਸਮਾਗਮ ਲਈ ਗੁਰਦੁਆਰਾ ਸਾਹਿਬ ਵੱਲੋਂ ਸੰਗਤਾਂ ਦੇ ਆਗਮਨ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਬਰਸੀ ਮੌਕੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ । ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਬਹੁਤ ਸਾਰੇ ਮਹਾਂਪੁਰਖਾਂ ਅਤੇ ਸੰਤ ਬਾਬਾ ਹਰਦੇਵ ਸਿੰਘ ਸੰਤ ਬਾਬਾ ਬਲਜਿੰਦਰ ਸਿੰਘ ਮੌਜੂਦਾ ਮੁਖੀ ਰਾੜਾ ਸਾਹਿਬ ਵਾਲਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ।
ਬਾਬਾ ਹਰਦੇਵ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ :
ਇਸ ਮੌਕੇ ਤੇ ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਬਾ ਮਨਮੋਹਣ ਸਿੰਘ ਜੀ ਬਾਰਨ ਵਾਲੇ, ਭਾਈ ਜਸਵੀਰ ਸਿੰਘ ਜੀ ਲੋਪੇ, ਬਾਬਾ ਗੁਰਸੇਵਕ ਸਿੰਘ ਜੀ ਸਟੇਜ ਸਕੱਤਰ, ਬਾਬਾ ਹਰਦੇਵ ਸਿੰਘ ਜੀ, ਹੈਡ ਗ੍ਰੰਥੀ ਤਰਲੋਚਨ ਪਾਲ ਸਿੰਘ, ਬਾਬਾ ਬਲਦੇਵ ਸਿੰਘ ਜੀ, ਬਾਬਾ ਜਸਪਾਲ ਸਿੰਘ ਜੀ, ਬਾਬਾ ਬਲਜੀਤ ਸਿੰਘ ਜੀ ਖੇੜੀ ਗੋੜੀਆਂ ਵਾਲੇ, ਬਾਬਾ ਬਲਦੇਵ ਸਿੰਘ ਜੀ ,ਬਾਬਾ ਰੋਸ਼ਨ ਸਿੰਘ ਜੀ ਧਬਲਾਨ ਸਾਹਿਬ, ਭਾਈ ਮਨਦੀਪ ਸਿੰਘ ਜੀ ਗੁਰਦੁਆਰਾ ਅਤਰਸਰ ਸਾਹਿਬ, ਬਾਬਾ ਗੁਰਮੁਖ ਸਿੰਘ ਜੀ, ਬਾਬਾ ਸੁਰਜੀਤ ਸਿੰਘ ਜੀ ਯੂਐਸਏ ਵਾਲੇ, ਬਾਬਾ ਹਰਦੇਵ ਸਿੰਘ ਪਾਲੀਆ,ਸੰਤ ਬਾਬਾ ਅਵਤਾਰ ਸਿੰਘ ਜੀ ਧੁਲਕੋਟ,ਭਾਈ, ਬਾਬਾ ਵਿਸਾਖਾ ਸਿੰਘ ਜੀ, ਚਰਨ ਸਿੰਘ ਐਮ ਡੀ ਮਲਕੀਤ ਕੰਬਾਈਨ ਨਾਭਾ, ਪ੍ਰੇਮ ਸਿੰਘ ਡਾਇਰੈਕਟਰ ਪ੍ਰੀਤ ਕੰਬਾਈਨ, ਪਾਖਰ ਸਿੰਘ ਸਹੌਲੀ ਐਮਡੀ ਹਰਦੇਵ ਕੰਬਾਈਨ ਨਾਭਾ,ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ,ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੱਛਿਆ ਮਾਨ ਸਿੰਘ ਭੋਜੋਮਾਜਰੀ, ਗਮਦੂਰ ਸਿੰਘ, ਬਾਬਾ ਜਤਿੰਦਰ ਸਿੰਘ, ਅਮੀਰ ਸਿੰਘ ਸਵੱਦੀ ਕਲਾਂ, ਐਸ ਜੀ ਪੀ ਸੀ ਮੈਂਬਰ, ਸਤਵਿੰਦਰ ਸਿੰਘ ਟੌਹੜਾ,ਗੁਰਪ੍ਰੀਤ ਸਿੰਘ ਰੰਧਾਵਾ,ਗੁਰਵਿੰਦਰ ਸਿੰਘ, ਦਰਸ਼ਨ ਸਿੰਘ,ਸਬ ਇੰਸਪੈਕਟਰ ਕੇਸਰ ਸਿੰਘ,ਡੀ ਐਸ ਪੀ ਨਾਭਾ ਪ੍ਰਭਜੋਤ ਕੋਰ, ਐਸ ਐਂਚ ਓ ਸਦਰ ਨਾਭਾ ਗੁਰਮਿੰਦਰ ਸਿੰਘ ਸੰਧੂ,ਏ ਐਸ ਆਈ ਰਾਜਿੰਦਰ ਸਿੰਘ, ਏ ਐਸ ਆਈ ਗੁਰਚਰਨ ਸਿੰਘ, ਭੁਪਿੰਦਰ ਸਿੰਘ ਖੋਖ,ਗੱਜਣ ਸਿੰਘ,ਦਰਬਾਰਾ ਸਿੰਘ, ਜਗਤਾਰ ਸਿੰਘ, ਹਰਪਾਲ ਸਿੰਘ,ਪੱਤਰਕਾਰ ਬਲਵੰਤ ਸਿੰਘ, ਲੈਕਚਰਾਰ ਸੁਖਵਿੰਦਰਜੀਤ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ,ਹਰਜੀਤ ਸਿੰਘ ਐਸਡੀਓ, ਹਰਮੀਤ ਸਿੰਘ ਮਾਨ ਪ੍ਰਧਾਨ ਪ੍ਰੈਸ ਕਲੱਬ ਰਜਿ ਨਾਭਾ ,ਤੇਜਿੰਦਰ ਸਿੰਘ ਤੇਜੀ ਰੋਹਟਾ, ਰਵਿੰਦਰ ਸਿੰਘ ਸਮਾਜ ਸੇਵੀ ਨਾਭਾ, ਇੰਸਪੈਕਟਰ ਸੁਖਚੈਨ ਸਿੰਘ,ਸਬ ਇੰਸਪੈਕਟਰ ਕੇਸਰ ਸਿੰਘ,ਡਾਕਟਰ ਪੱਪਨੀ,ਮਹਿੰਦਰ ਸਿੰਘ,ਮੁਸ਼ਤਾਕ ਅਲੀ ਕਿੰਗ ਸਰਪੰਚ,ਗੁਲਾਬ ਸਿੰਘ ਦਲੇਰੀ ਪ੍ਰੈਸ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।