Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਲਗਾਇਆ ਚੰਡੀਗੜ੍ਹ ਵਿਖੇ ਮੋਰਚਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਲਗਾਇਆ ਚੰਡੀਗੜ੍ਹ ਵਿਖੇ ਮੋਰਚਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਲਗਾਇਆ ਚੰਡੀਗੜ੍ਹ ਵਿਖੇ ਮੋਰਚਾ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਵੱਡਾ ਪ੍ਰਦਰਸ਼ਨ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕੀ ਫੈਸਲਾ ਲਿਆ ਜਾਂਦਾ ਹੈ। ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਪ੍ਰਦਰਸ਼ਨ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਲਗਾਤਾਰ ਖੇਤੀ ਨੀਤੀ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਪਿਛਲੇ ਸਾਲ ਅਕਤੂਬਰ ਵਿੱਚ ਖੇਤੀ ਨੀਤੀ ਬਣਾਉਣ ਲਈ ਬਣਾਈ ਕਮੇਟੀ ਵੱਲੋਂ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਸੀ। ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਇਹ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਅਤਾਂ ਅਤੇ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੇ ਹੱਕ ਵਿੱਚ ਭੁਗਤਣ ਵਾਲੀਆਂ ਨੀਤੀਆਂ ਦਾ ਨਤੀਜਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਹਾਂਪੰਚਾਇਤ 2 ਸਤੰਬਰ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੈਕਟਰ-34 ਵਿੱਚ ਵੀ ਥਾਂ ਮਿਲੇਗੀ। ਲੰਬੇ ਸਮੇਂ ਬਾਅਦ ਚੰਡੀਗੜ੍ਹ `ਚ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੋਣ ਵਾਲੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਲੰਮੇ ਸਮੇਂ ਬਾਅਦ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨੂੰ ਮਨਜ਼ੂਰੀ ਦਿੱਤੀ ਹੈ। ਅਜਿਹੇ ਵਿੱਚ ਸਾਰੇ ਕਿਸਾਨਾਂ ਨੂੰ ਉੱਥੇ ਪਹੁੰਚਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top