Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:34 am

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ : ਹਰਪਾਲ ਸਿੰਘ ਚੀਮਾ

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ : ਹਰਪਾਲ ਸਿੰਘ ਚੀਮਾ

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ
ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ
ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ । ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਯਤਨਾਂ ਦਾ ਹਿੱਸਾ ਹੈ ਅਤੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਾਬ ਵਿਕਰੇਤਾਵਾਂ ਦੇ ਸਥਾਨਾਂ ਦੀ ਲਗਾਤਾਰ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਨਟੌਕਸਿਕੈਂਟਸ ਲਾਇਸੈਂਸ ਐਂਡ ਸੇਲਜ਼ ਆਰਡਰ 1956 ਦੇ ਤਹਿਤ ਕਿਸੇ ਵੀ ਲਾਇਸੰਸਧਾਰਕ ਲਈ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਵੇਚਣ ਦੀ ਮਨਾਹੀ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ ‘ਤੇ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਸ਼ਰਾਬ ਵੇਚਣ ਦੇ ਲਾਇਸੈਂਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਮੁਹਿੰਮ ਦੌਰਾਨ ਸਬੰਧਤ ਅਦਾਰਿਆਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਨੌਜਵਾਨਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਅਹਿਮ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਯਾਦ ਕਰਵਾਇਆ ਗਿਆ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਾਬ ਪਰੋਸਣ ਤੋਂ ਪਹਿਲਾਂ ਗਾਹਕਾਂ ਦੀ ਉਮਰ ਦੀ ਤਸਦੀਕ ਸਮੇਤ ਆਬਕਾਰੀ ਪ੍ਰਬੰਧਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ । ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਬਾਰ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਕਾਨੂੰਨ ਦੁਆਰਾ ਲੋੜੀਂਦੀਆਂ ਕਾਨੂੰਨੀ ਚੇਤਾਵਨੀਆਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਦੀਆਂ ਸੰਚਾਲਨ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨਾ ਸ਼ਰਾਬ ਵਿਕਰੇਤਾਵਾਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਉਲੰਘਣਾਵਾਂ ਤੋਂ ਬਚਣ ਲਈ ਆਪਣੇ ਸਟਾਫ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਵੀ ਕਿਹਾ ਗਿਆ ਹੈ ।

Advertisement
Advertisement
Advertisement
Advertisement
Scroll to Top