Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ (2 ਸਤੰਬਰ ਤੋਂ) ਅੱਜ ਤੋਂ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ (2 ਸਤੰਬਰ ਤੋਂ) ਅੱਜ ਤੋਂ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ (2 ਸਤੰਬਰ ਤੋਂ) ਅੱਜ ਤੋਂ
-2 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ‘ਚ ਸ਼ੁਰੂ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ
-ਪਟਿਆਲਾ ਸ਼ਹਿਰੀ, ਪਾਤੜਾਂ, ਸ਼ੰਭੂ ਕਲਾ ਤੇ ਪਟਿਆਲਾ ਦਿਹਾਤੀ ਦੇ ਬਲਾਕ ਪੱਧਰੀ ਮੁਕਾਬਲੇ 2 ਤੋਂ 4 ਸਤੰਬਰ ਤੱਕ
ਪਟਿਆਲਾ, 1 ਸਤੰਬਰ : ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ ਪਟਿਆਲਾ ਜ਼ਿਲ੍ਹੇ ‘ਚ 2 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਤੋਂ 4 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਾਤੜਾਂ, ਸ਼ੰਭੂ ਕਲਾ ਤੇ ਪਟਿਆਲਾ ਦਿਹਾਤੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਦੇ ਪਟਿਆਲਾ ਸ਼ਹਿਰ ਦੇ ਮੁਕਾਬਲੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਹੋਣਗੇ ਜਿਸ ਦੇ ਇੰਚਾਰਜ ਤੇਜਪਾਲ ਸਿੰਘ ਹਨ। ਇਸੇ ਤਰ੍ਹਾਂ ਪਾਤੜਾਂ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਡ ਸਟੇਡੀਅਮ ਘੱਗਾ ਵਿਖੇ ਹੋਣਗੇ ਇਸ ਦੇ ਇੰਚਾਰਜ ਬਹਾਦਰ ਸਿੰਘ ਹਨ। ਸ਼ੰਭੂ ਕਲਾਂ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਤੇ ਬਹਾਦਰਗੜ੍ਹ ਸਟੇਡੀਅਮ ਘਨੌਰ ਵਿਖੇ ਹੋਣਗੇ ਜਿਸ ਦੇ ਇੰਚਾਰਜ ਕੰਵਲਦੀਪ ਸਿੰਘ ਹਨ ਅਤੇ ਪਟਿਆਲਾ ਦਿਹਾਤੀ ਦੇ ਮੁਕਾਬਲੇ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਹੋ ਰਹੇ ਹਨ ਜਿਸ ਦੇ ਇੰਚਾਰਜ ਨਰੇਸ਼ ਰਜੋਰੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 9 ਤੋਂ 11 ਸਤੰਬਰ ਤੱਕ ਬਾਕੀ ਰਹਿੰਦੇ ਛੇ ਬਲਾਕਾਂ ਦੇ ਸਮਾਣਾ, ਸਨੌਰ, ਨਾਭਾ, ਘਨੌਰ, ਰਾਜਪੁਰਾ ਅਤੇ ਭੁਨਰਹੇੜੀ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2024’ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ ਤੇ ਸਰਕਲ ਸਟਾਇਲ) ਖੋ ਖੋ, ਐਥਲੈਟਿਕਸ, ਵਾਲੀਬਾਲ (ਸਮੈਸਿੰਗ ਤੇ ਸ਼ੂਟਿੰਗ) ਖੇਡਾਂ ‘ਚ ਵੱਖ ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ‘ਚ ਭਾਗ ਲੈਣ ਲਈ ਮੌਕੇ ‘ਤੇ ਆਫ਼ਲਾਈਨ ਰਜਿਸਟਰੇਸ਼ਨ ਵੀ ਕਰਵਾ ਸਕਦੇ ਹਨ।

Advertisement
Advertisement
Advertisement
Advertisement
Scroll to Top