Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਵਣ ਮੰਡਲ ਅਫ਼ਸਰ ਵੱਲੋਂ ਲੋਕਾਂ ਨੂੰ ਚੀਤਾ ਜਾਂ ਤੇਂਦੂਆ ਹੋਣ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਵਣ ਮੰਡਲ ਅਫ਼ਸਰ ਵੱਲੋਂ ਲੋਕਾਂ ਨੂੰ ਚੀਤਾ ਜਾਂ ਤੇਂਦੂਆ ਹੋਣ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਵਣ ਮੰਡਲ ਅਫ਼ਸਰ ਵੱਲੋਂ ਲੋਕਾਂ ਨੂੰ ਚੀਤਾ ਜਾਂ ਤੇਂਦੂਆ ਹੋਣ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਵਾਇਲਡ ਲਾਈਫ ਮਾਹਿਰਾਂ ਨੇ ਕੀਤੀ ਪੁਸ਼ਟੀ, ਮਿੱਟੀ ਉੱਤੇ ਮਿਲੇ ਪੰਜੇ ਦੇ ਨਿਸ਼ਾਨ ਚੀਤੇ ਜਾਂ ਤੇਂਦੂਏ ਦੇ ਨਹੀਂ – ਵਣ ਮੰਡਲ ਅਫ਼ਸਰ
ਅਹਿਤਿਆਤ ਵਜੋਂ 2 ਪਿੰਜਰੇ ਸਥਾਪਿਤ, ਪੰਜੇ ਦੇ ਨਿਸ਼ਾਨ ਜੰਗਲੀ ਬਿੱਲੀ ਜਾਂ ਹਾਈਨਾ ਦੇ ਹੋਣ ਦਾ ਖਦਸ਼ਾ
ਭਵਾਨੀਗੜ੍ਹ/ਸੰਗਰੂਰ, 1 ਸਤੰਬਰ : ਵਣ ਮੰਡਲ ਅਫਸਰ ਮੋਨਿਕਾ ਦੇਵੀ ਯਾਦਵ ਨੇ ਪਿਛਲੇ ਕੁਝ ਦਿਨਾਂ ਤੋਂ ਭਵਾਨੀਗੜ੍ਹ ਦੇ ਨੇੜਲੇ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਚੀਤਾ ਜਾਂ ਤੇਂਦੂਆ ਆਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਵਣ ਮੰਡਲ ਅਫਸਰ ਸੰਗਰੂਰ ਨੇ ਕਿਹਾ ਹੈ ਕਿ ਚੀਤਾ ਜਾਂ ਤੇਂਦੂਆ ਆਉਣ ਦੀਆਂ ਗੱਲਾਂ ਬਿਲਕੁਲ ਨਿਰਆਧਾਰ ਹਨ ਅਤੇ ਬਿਨਾਂ ਵਜ੍ਹਾ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਬੇਚੈਨੀ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ। ਵਣ ਮੰਡਲ ਅਫਸਰ ਸੰਗਰੂਰ ਰੇਂਜ ਮੋਨਿਕਾ ਦੇਵੀ ਯਾਦਵ ਨੇ ਕਿਹਾ ਕਿ ਅੱਜ ਜਿਵੇਂ ਹੀ ਚੰਨੋ ਨੇੜਲੇ ਇੱਕ ਪਿੰਡ ਦੇ ਖੇਤਾਂ ਵਿੱਚ ਚੀਤਾ ਜਾਂ ਤੇਂਦੂਆ ਹੋਣ ਸਬੰਧੀ ਸ਼ਿਕਾਇਤ ਉਹਨਾਂ ਦੀ ਟੀਮ ਨੂੰ ਮਿਲੀ ਤਾਂ ਤੁਰੰਤ ਪੁਲਿਸ ਨਾਲ ਰਾਬਤਾ ਕਰਦੇ ਹੋਏ ਚੌਕਸੀ ਟੀਮ ਨੂੰ ਮੌਕੇ ਤੇ ਭੇਜਿਆ ਗਿਆ ਅਤੇ ਮੁੱਢਲੀ ਪੜਤਾਲ ਦੌਰਾਨ ਮਿੱਟੀ ਵਿੱਚ ਸਾਹਮਣੇ ਆਏ ਪੰਜਿਆਂ ਦੇ ਨਿਸ਼ਾਨ ਦੀਆਂ ਤਸਵੀਰਾਂ ਲੈ ਕੇ ਜਾਂਚ ਲਈ ਵਾਇਲਡ ਲਾਈਫ ਮਾਹਿਰਾਂ ਨੂੰ ਭੇਜਿਆ ਗਿਆ। ਉਹਨਾਂ ਦੱਸਿਆ ਕਿ ਮਾਹਿਰਾਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਨਿਸ਼ਾਨ ਚੀਤਾ ਜਾਂ ਤੇਂਦੂਆ ਦੇ ਨਹੀਂ ਹਨ ਬਲਕਿ ਜੰਗਲੀ ਬਿੱਲੀ ਜਾਂ ਅਜਿਹੇ ਹੀ ਜੰਗਲੀ ਜੀਵ ਹਾਈਨਾ ਦੇ ਹੋ ਸਕਦੇ ਹਨ, ਜੋ ਕਿ ਲੋਕਾਂ ਦੇ ਲਈ ਖਤਰਨਾਕ ਨਹੀਂ ਹਨ। ਵਣ ਮੰਡਲ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੇਂਜ ਅਫਸਰ ਸੰਗਰੂਰ ਸੁਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਫਿਰ ਵੀ ਅਹਿਤਿਆਤ ਵੱਜੋਂ ਵਣ ਵਿਭਾਗ ਦੀਆਂ ਟੀਮਾਂ ਲਗਾਤਾਰ ਏਥੇ ਚੌਕਸੀ ਰੱਖ ਰਹੀਆਂ ਹਨ ਅਤੇ ਵਿਭਾਗੀ ਟੀਮਾਂ ਵੱਲੋਂ ਦੋ ਪਿੰਜਰੇ ਵੀ ਲਗਾਏ ਗਏ ਹਨ ।

Advertisement
Advertisement
Advertisement
Advertisement
Scroll to Top