ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ

ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸ਼ਨੀਵਾਰ ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਸ਼ਨੀਵਾਰ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।
