Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:41 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦੀਆਂ ਨੇ ਖਾਲੀ ਪੰਜ ਘਰਾਂ ਨੂੰ ਲਗਾਈ ਅੱਗ

ਅੱਤਵਾਦੀਆਂ ਨੇ ਖਾਲੀ ਪੰਜ ਘਰਾਂ ਨੂੰ ਲਗਾਈ ਅੱਗ

ਅੱਤਵਾਦੀਆਂ ਨੇ ਖਾਲੀ ਪੰਜ ਘਰਾਂ ਨੂੰ ਲਗਾਈ ਅੱਗ
ਇੰਫਾਲ : ਭਾਰਤ ਦੇਸ਼ ਦੇ ਮਨੀਪੁਰ ਦੇ ਇੰਫਾਲ ਪੱਛਮੀ ਜਿਲ੍ਹੇ ਦੇ ਪਿੰਡ ’ਚ ਅੱਤਵਾਦੀਆਂ ਨੇ ਖਾਲੀ ਪੰਜ ਘਰਾਂ ਨੂੰ ਅੱਗ ਲਗਾ ਦਿੱਤੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸੇ ਦੌਰਾਨ ਸੂਬਾ ਸਰਕਾਰ ਨੇ ਪੁਲੀਸ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਨਾਲ ਲਗਦੇ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਚਲਾਉਣ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਬੀਤੇ ਦਿਨ ਅਤਿਵਾਦੀ ਹਮਲੇ ’ਚ ਦੋ ਜਣਿਆਂ ਦੀ ਮੌਤ ਹੋ ਗਈ ਸੀ ਅਤੇ ਨੌਂ ਹੋਰ ਜ਼ਖ਼ਮੀ ਹੋ ਗਏ ਸਨ।ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲੰਘੀ ਦੁਪਹਿਰ ਤੋਂ ਹੀ ਅਤਿਵਾਦੀ ਉੱਚੇ ਪਹਾੜੀ ਇਲਾਕਿਆਂ ਤੋਂ ਹੇਠਲੇ ਇਲਾਕਿਆਂ ’ਚ ਲਗਾਤਾਰ ਗੋਲੀਬਾਰੀ ਕਰ ਰਹੇ ਸਨ ਤੇ ਕੋਤਰੁਕ ਪਿੰਡ ਦੇ ਬਾਹਰੀ ਇਲਾਕੇ ’ਚ ਪਹੁੰਚ ਗਏ ਸਨ। ਉਨ੍ਹਾਂ ਦੱਸਿਆ, ‘ਅਤਿਵਾਦੀਆਂ ਨੇ ਖਾਲੀ ਪਏ ਪੰਜ ਘਰਾਂ ਨੂੰ ਅੱਗ ਲਗਾ ਦਿੱਤੀ। ਲੰਘੀ ਦੁਪਹਿਰ ਢਾਈ ਵਜੇ ਸ਼ੁਰੂ ਹੋਈ ਗੋਲੀਬਾਰੀ ਤੇ ਬੰਬ ਦੇ ਹਮਲੇ ਮਗਰੋਂ ਲੋਕ ਆਪਣੇ ਘਰ ਛੱਡ ਕੇ ਚਲੇ ਗਏ ਸਨ। ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਖਦੇੜ ਦਿੱਤਾ ਸੀ।’ ਇਸੇ ਦੌਰਾਨ ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ ਕੁਮਾਰ ਨੇ ਡੀਜੀਪੀ ਨੂੰ ਬੀਤੇ ਦਿਨ ਹੋਈ ਗੋਲੀਬਾਰੀ ਤੇ ਬੰਬ ਹਮਲੇ ’ਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਦਮ ਚੁੱਕਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਲਾਕੇ ’ਚ ਚੌਕਸੀ ਵਧਾਉਣ ਦਾ ਨਿਰਦੇਸ਼ ਦਿੱਤਾ ਹੈ।

Advertisement
Advertisement
Advertisement
Advertisement
Scroll to Top