Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਬਾੜਮੇਰ ਜਿ਼ਲ੍ਹੇ ਵਿੱਚ ਸੋਮਵਾਰ ਰਾਤ ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੁਲਸ ਸੁਪਰਡੈਂਟ ਨਰਿੰਦਰ ਮੀਨਾ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪਾਇਲਟ ਸੁਰੱਖਿਅਤ ਹੈ। ਹਵਾਈ ਸੈਨਾ ਨੇ ਕਿਹਾ ਕਿ ਮਿਗ-29 ਜੈਟ ਜਹਾਜ਼ ਨੂੰ ਬਾੜਮੇਰ ਵਿਚ ਰੂਟੀਨ ਨਾਈਟ ਟ੍ਰੇਨਿੰਗ ਮਿਸ਼ਨ ਦੌਰਾਨ ਗੰਭੀਰ ਤਕਨੀਕੀ ਖਰਾਬੀ ਆ ਗਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਜਹਾਜ਼ ਸੋਮਵਾਰ ਰਾਤ ਨੂੰ ਬਾੜਮੇਰ ਵਿੱਚ ਕ੍ਰੈਸ਼ ਹੋ ਗਿਆ। ਇਹ ਘਟਨਾ ਆਬਾਦੀ ਵਾਲੇ ਇਲਾਕੇ ਤੋਂ ਦੂਰ ਵਾਪਰੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪਹੁੰਚ ਤੋਂ ਬਾਹਰ ਹੋਣ ਕਾਰਨ ਅੱਗ ਬੁਝਾਊ ਗੱਡੀਆਂ ਹਾਦਸੇ ਵਾਲੀ ਥਾਂ ‘ਤੇ ਨਹੀਂ ਪਹੁੰਚ ਸਕੀਆਂ। ਹਵਾਈ ਸੈਨਾ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਭਾਰਤੀ ਹਵਾਈ ਸੈਨਾ ਨੇ ਐਕਸ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਰੂਟੀਨ ਨਾਈਟ ਟਰੇਨਿੰਗ ਫਲਾਈਟ ਦੌਰਾਨ ਜਹਾਜ਼ ‘ਚ ਗੰਭੀਰ ਸਮੱਸਿਆ ਆ ਗਈ। ਇਸ ਕਾਰਨ ਪਾਇਲਟ ਨੂੰ ਜਹਾਜ਼ ਤੋਂ ਬਾਹਰ ਨਿਕਲਣਾ ਪਿਆ। ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜ਼ਿਕਰਯੋਗ ਹੈ ਕਿ ਮਿਗ-29 ਜਹਾਜ਼ ਸਿਖਲਾਈ ਦੌਰਾਨ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਹ ਜਹਾਜ਼ ਕਾਫੀ ਪੁਰਾਣੇ ਹਨ ਅਤੇ ਭਾਰਤੀ ਹਵਾਈ ਸੈਨਾ ਇਨ੍ਹਾਂ ਦੀ ਵਰਤੋਂ ਸਿਖਲਾਈ ਲਈ ਕਰਦੀ ਹੈ।

Advertisement
Advertisement
Advertisement
Advertisement
Scroll to Top