ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੇ ਵਿਰੋਧ ‘ਚ ਸਿੱਖਾਂ ਨੇ ਕੱਢਿਆ ਰੋਸ ਮਾਰਚ

ਦੁਆਰਾ: Punjab Bani ਪ੍ਰਕਾਸ਼ਿਤ :Tuesday, 03 September, 2024, 11:53 AM

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੇ ਵਿਰੋਧ ‘ਚ ਸਿੱਖਾਂ ਨੇ ਕੱਢਿਆ ਰੋਸ ਮਾਰਚ
ਅੰਬਾਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਸਿੱਖ ਦਲ ਵੱਲੋਂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਰੁੱਧ ਰੋਸ ਮਾਰਚ ਕੱਢਦਿਆਂ ਡੀ. ਸੀ ਦਫ਼ਤਰ ਪਹੁੰਚ ਕੇ ਸਿੱਖਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਅੰਬਾਲਾ ਵਿੱਚ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋਵੇਗਾ, ਜਿਸ ਕਾਰਨ ਸ਼ਹਿਰ ਦਾ ਮਾਹੌਲ ਖਰਾਬ ਹੋਣ ਦਾ ਖਦਸ਼ਾ ਹੈ। ਹਰਿਆਣਾ ਸਿੱਖ ਏਕਤਾ ਦਲ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਨੂੰ ਸੂਚਿਤ ਕੀਤਾ ਜਾਵੇ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖੇ ਅਤੇ ਕਿਸੇ ਵੀ ਧਰਮ ਜਾਂ ਅੰਦੋਲਨ ਬਾਰੇ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੇ, ਜਿਸ ਨਾਲ ਸਮਾਜਿਕ ਮਾਹੌਲ ਵਿਚ ਤਣਾਅ ਪੈਦਾ ਹੋਵੇ।