Breaking News ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਦੁਆਰਾ: Punjab Bani ਪ੍ਰਕਾਸ਼ਿਤ :Monday, 02 September, 2024, 05:12 PM

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 2 ਸਤੰਬਰ: ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ, ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਜੋਗਿੰਦਰ ਸਿੰਘ, ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।