Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥਣ ਨਾਲ ਛੇੜਛਾੜ ਦੇ ਗੰਭੀਰ ਦੋਸ਼ ਕਾਲਜ ਪ੍ਰੋਫੈਸਰ ਖਿਲਾਫ ਮਾਮਲਾ ਦਰਜ

ਵਿਦਿਆਰਥਣ ਨਾਲ ਛੇੜਛਾੜ ਦੇ ਗੰਭੀਰ ਦੋਸ਼ ਕਾਲਜ ਪ੍ਰੋਫੈਸਰ ਖਿਲਾਫ ਮਾਮਲਾ ਦਰਜ

ਵਿਦਿਆਰਥਣ ਨਾਲ ਛੇੜਛਾੜ ਦੇ ਗੰਭੀਰ ਦੋਸ਼ ਕਾਲਜ ਪ੍ਰੋਫੈਸਰ ਖਿਲਾਫ ਮਾਮਲਾ ਦਰਜ
ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਸਿਮਲਾ ਦੇ ਲੋਹਾਰਬ (ਘਨਹੱਟੀ) ਦੇ ਫਾਈਨ ਆਰਟਸ ਕਾਲਜ ਵਿੱਚ ਪ੍ਰੋਫੈਸਰ `ਤੇ ਇਕ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ।ਕਾਲਜ ਦੀ ਵਿਦਿਆਰਥਣ ਨੇ ਖੁਦ ਪ੍ਰੋਫੈਸਰ `ਤੇ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੁਲਸ ਕੋਲ ਸਿ਼ਕਾਇਤ ਵੀ ਦਰਜ ਕਰਵਾਈ ਗਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਵਿਦਿਆਰਥਣ ਨੇ ਫਾਈਨ ਆਰਟਸ ਕਾਲਜ ਦੇ ਪ੍ਰੋਫੈਸਰ ਪਵਨ ਕੁਮਾਰ `ਤੇ ਉਸ ਨਾਲ ਛੇੜਛਾੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ `ਤੇ ਦੋਸ਼ੀ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਧਿਆਪਕ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਅਤੇ ਕਿਸੇ ਨੂੰ ਦੱਸਣ `ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਕਿ ਵਿਦਿਆਰਥੀ ਕਿੰਨੇ ਸਮੇਂ ਤੋਂ ਕਾਲਜ `ਚ ਪੜ੍ਹ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਇਸ ਤੱਥ ਦੀ ਵੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਵਿਦਿਆਰਥੀ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਲਜ ਦੀ ਵਿਦਿਆਰਥਣ ਦੀ ਸ਼ਿਕਾਇਤ `ਤੇ ਦੋਸ਼ੀ ਅਧਿਆਪਕ ਦੇ ਖ਼ਿਲਾਫ਼ ਭਾਰਤੀ ਨਿਆਂਇਕ ਸੰਹਿਤਾ ਦੀ ਧਾਰਾ 354, 354ਏ ਅਤੇ 506 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top