Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀਐੱਮ ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ : ਮੰਤਰੀ ਖੁੱਡੀਆਂ ਨੇ ਕੀਤਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 02 September, 2024, 06:36 PM

ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀਐੱਮ ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ : ਮੰਤਰੀ ਖੁੱਡੀਆਂ ਨੇ ਕੀਤਾ ਐਲਾਨ
ਚੰਡੀਗੜ੍ਹ : ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ ਪੱਤਰ ਲੈਂਦਿਆਂ ਇਹ ਐਲਾਨ ਕੀਤਾ ਕਿ, ਮੈਂ ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਗਾ। ਮੰਗ ਪੱਤਰ ਲੈਣ ਮਗਰੋਂ ਮੰਤਰੀ ਖੁੱਡੀਆਂ ਨੇ ਕਿਹਾ ਕਿ, ਕਿਸਾਨਾਂ-ਮਜ਼ਦੂਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ, ਜੋ ਉਹ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਮੰਗਾਂ ਤੇ ਨਜ਼ਰਸਾਨੀ ਕਰਕੇ, ਇਨ੍ਹਾਂ ਦਾ ਵਾਰੋਂ ਵਾਰੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ, ਕਿਸਾਨ ਸਾਡੇ ਪੰਜਾਬ ਦੇ ਹਨ, ਸਾਡੇ ਭਰਾ ਹਨ ਅਤੇ ਖੇਤੀ ਖਾਤਰ ਲੜ ਰਹੇ ਹਨ, ਸਾਡੀ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ। ਖੁੱਡੀਆਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ, ਉਹ ਕਿਸਾਨਾਂ ਦਾ ਵਕੀਲ ਬਣ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।