Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਹਥਿਆਰਾਂ ਦੀ ਨੋਕ ’ਤੇ ਪੈਟਰੌਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਲੁੱਟੇ

ਹਥਿਆਰਾਂ ਦੀ ਨੋਕ ’ਤੇ ਪੈਟਰੌਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਲੁੱਟੇ

ਹਥਿਆਰਾਂ ਦੀ ਨੋਕ ’ਤੇ ਪੈਟਰੌਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਲੁੱਟੇ
ਬਠਿੰਡਾ : ਜੋਧਪੁਰ ਰੋਮਾਣਾ ਅਤੇ ਜੱਸੀ ਪੌ ਵਾਲੀ ਪਿੰਡਾਂ ਦੇ ਵਿਚਕਾਰਲੇ ਰਸਤੇ ’ਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਇੱਕ ਕਰਿੰਦੇ ਕੋਲੋਂ ਕਥਿਤ ਤੌਰ ’ਤੇ ਤਕਰੀਬਨ ਪੰਜ ਲੱਖ ਰੁਪਏ ਲੁੱਟ ਲਏ। ਮੁੱਢਲੀ ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦਾ ਕਰਿੰਦਾ ਤਰਜਿੰਦਰ ਸਿੰਘ ਇਹ ਰਕਮ ਜੱਸੀ ਪੌ ਵਾਲੀ ਦੇ ਆਪਣੇ ਪੈਟਰੋਲ ਪੰਪ ਤੋਂ ਆਪਣੇ ਮਾਲਕਾਂ ਦੇ ਜੋਧਪੁਰ ਰੋਮਾਣਾ ਸਥਿਤ ਦੂਸਰੇ ਪੰਪ ’ਤੇ ਲਿਜਾ ਰਿਹਾ ਸੀ। ਰਸਤੇ ਵਿੱਚ ਘਾਤ ਲਾ ਕੇ ਦੋ ਖੜ੍ਹੇ ਮੋਟਰਸਾਈਕਲਾਂ ’ਤੇ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਹਥਿਆਰਾਂ ਦੀ ਨੋਕ ’ਤੇ ਘੇਰ ਕੇ ਇਹ ਨਗਦੀ ਖੋਹ ਲਈ ਅਤੇ ਫ਼ਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਵਾਰਦਾਤ ਕਰਨ ਵਾਲਿਆਂ ਨੇ ਮੁਲਾਜ਼ਮ ਦੀ ਕੁੱਟਮਾਰ ਵੀ ਕੀਤੀ।ਉੱਧਰ, ਘਟਨਾ ਬਾਰੇ ਪਤਾ ਲੱਗਣ ਸਾਰ ਥੋੜ੍ਹੀ ਦੇਰ ਬਾਅਦ ਹੀ ਘਟਨਾ ਸਥਾਨ ’ਤੇ ਪੁਲੀਸ ਪਹੁੰਚ ਗਈ ਪਰ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਲੁਟੇਰੇ ਪੁਲੀਸ ਦੇ ਹੱਥ ਨਹੀਂ ਲੱਗ ਸਕੇ। ਡੀਐੱਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿੱਚ ਅਧੀਨ ਧਾਰਾ 310 (2) ਬੀਐੱਨਐੱਸ ਕੇਸ ਦਰਜ ਕਰ ਕੇ, ਵਾਰਦਾਤਕਾਰਾਂ ਦਾ ਖੁਰਾ ਨੱਪਣ ਲਈ ਕਵਾਇਦ ਤੇਜ਼ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top