Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਆਈ ਕੀਤਾ ਸੰਦੀਪ ਘੋਸ਼ ਨੰੁ ਗ੍ਰਿਫ਼ਤਾਰ

ਸੀਬੀਆਈ ਕੀਤਾ ਸੰਦੀਪ ਘੋਸ਼ ਨੰੁ ਗ੍ਰਿਫ਼ਤਾਰ

ਸੀਬੀਆਈ ਕੀਤਾ ਸੰਦੀਪ ਘੋਸ਼ ਨੰੁ ਗ੍ਰਿਫ਼ਤਾਰ
ਕੋਲਾਕਾਤਾ : ਭਾਰਤ ਦੇਸ਼ ਦੇ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਸੀਬੀਆਈ ਨੇ ਵਿੱਤੀ ਬੇਨੇਮੀਆਂ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਘੋਸ਼ ਤੋਂ ਅੱਜ 15ਵੇਂ ਦਿਨ ਪੁੱਛ-ਪੜਤਾਲ ਕਰਨ ਮਗਰੋਂ ਗ੍ਰਿਫ਼ਤਾਰੀ ਪਾਈ ਗਈ। ਉੱਧਰ ਮਹਿਲਾ ਡਾਕਟਰ ਨਾਲ ਕਥਿਤ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਦੇ ਰੋਸ ਵਜੋਂ ਰੈਲੀ ’ਚ ਹਿੱਸਾ ਲੈਣ ਵਾਲੀਆਂ ਫਿਲਮੀ ਹਸਤੀਆਂ ਤੇ ਮਨੁੱਖੀ ਅਧਿਕਾਰ ਬਾਰੇ ਕਾਰਕੁਨਾਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਰਾਤ ਭਰ ਧਰਨਾ ਦਿੱਤਾ। ਧਰਨਾ ਤੜਕੇ ਚਾਰ ਵਜੇ ਤੱਕ ਜਾਰੀ ਰਿਹਾ। ਇਸੇ ਤਰ੍ਹਾਂ ਕੂਚ ਬਿਹਾਰ ’ਚ ਰੈਲੀ ਕਰ ਰਹੇ ਭਾਜਪਾ ਵਰਕਰਾਂ ਦੀ ਪੁਲੀਸ ਨਾਲ ਝੜਪ ਮਗਰੋਂ ਸਾਬਕਾ ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਲੋਕ ਰੋਸ ਮਾਰਚ ’ਚ ਸ਼ਾਮਲ ਹੋਏ ਅਤੇ ਰੈਲੀ ਦੇ ਅਖੀਰ ’ਚ ਉਹ ਮੱਧ ਕੋਲਕਾਤਾ ਦੇ ਐਸਪਲੇਨੇਡ ਖੇਤਰ ’ਚ ਧਰਨੇ ’ਤੇ ਬੈਠ ਗਏ। ਉਨ੍ਹਾਂ ਪੀੜਤ ਡਾਕਟਰ ਲਈ ਇਨਸਾਫ ਦੀ ਮੰਗ ਕਰਦਿਆਂ ਸਰਕਾਰ ’ਤੇ ਦਬਾਅ ਬਣਾਉਣ ਵਾਸਤੇ ਸਵੇਰੇ ਤੱਕ ਡਟੇ ਰਹਿਣ ਦਾ ਫ਼ੈਸਲਾ ਲਿਆ। ਇਸੇ ਦੌਰਾਨ ਪੱਛਮੀ ਬੰਗਾਲ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਡਾਕਟਰਾਂ ਨੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਕੋਲਕਾਤਾ ਪੁਲੀਸ ਹੈਡਕੁਆਰਟਰ ਲਾਲ ਬਾਜ਼ਾਰ ਤੱਕ ਰੈਲੀ ਕੀਤੀ। ਇਸ ਘਟਨਾ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਪੱਛਮੀ ਬੰਗਾਲ ਦੇ ਵੱਖ ਵੱਖ ਹਿੱਸਿਆਂ ’ਚ ਰੋਸ ਰੈਲੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਪੱਛਮੀ ਬੰਗਾਲ ਵਿਧਾਨ ਸਭਾ ’ਚ ਭਲਕੇ ਮਮਤਾ ਬੈਨਰਜੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਜਬਰ ਜਨਾਹ ਰੋਕੂ ਬਿੱਲ ਦੇ ਖਰੜੇ ’ਚ ਜਬਰ ਜਨਾਹ ਪੀੜਤਾ ਦੀ ਮੌਤ ਹੋਣ ਦੀ ਸੂਰਤ ’ਚ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top