Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿੱਚ ਫ਼ੌਜ ਦੇ ਚਾਰ ਜਵਾਨ ਸ਼ਹੀਦ

ਸੜਕ ਹਾਦਸੇ ਵਿੱਚ ਫ਼ੌਜ ਦੇ ਚਾਰ ਜਵਾਨ ਸ਼ਹੀਦ

ਸੜਕ ਹਾਦਸੇ ਵਿੱਚ ਫ਼ੌਜ ਦੇ ਚਾਰ ਜਵਾਨ ਸ਼ਹੀਦ
ਗੰਗਟੋਕ : ਸਿੱਕਮ ਦੇ ਪਾਕਯੋਂਗ ਜਿ਼ਲ੍ਹੇ ਵਿੱਚ ਅੱਜ ਇੱਕ ਸੜਕ ਹਾਦਸੇ ਦੌਰਾਨ ਚਾਰ ਫ਼ੌਜੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਬਿੰਨਾਗੁੜੀ ਵਿੱਚ ਤਾਇਨਾਤ ਸੈਨਾ ਦੇ ਈਐੱਮਸੀ ਕਰਮੀਆਂ ਨੂੰ ਲਿਜਾ ਰਿਹਾ ਵਾਹਨ ਰੇਨਾਕ-ਰੋਂਗਲੀ ਰਾਜਮਾਰਗ ’ਤੇ ਢਲਾਣ ਵਾਲੀ ਸੜਕ ਤੋਂ ਤਿਲਕ ਗਿਆ ਅਤੇ ਜੰਗਲ ਵਿੱਚ ਡਿੱਗ ਗਿਆ। ਪੁਲੀਸ ਨੇ ਦੱਸਿਆ ਕਿ ਗੱਡੀ ਵਿੱਚ ਚਾਰ ਜਣੇ ਸਵਾਰ ਸੀ, ਜਿਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੱਧ ਪ੍ਰਦੇਸ਼ ਦੇ ਸਿਪਾਹੀ ਪ੍ਰਦੀਪ ਪਟੇਲ, ਇੰਫਾਲ ਦੇ ਸੀਐੱਫਐੱਨ ਡਬਲਿਊ ਪੀਟਰ, ਹਰਿਆਣਾ ਦੇ ਨਾਇਕ ਗੁਰਸੇਵ ਸਿੰਘ ਅਤੇ ਤਾਮਿਲਨਾਡੂ ਦੇ ਸੂਬੇਦਾਰ ਕੇ ਥੰਗਾਪੰਡੀ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ। ਪੁਲੀਸ ਅਨੁਸਾਰ ਫ਼ੌਜੀਆਂ ਦੀਆਂ ਦੇਹਾਂ ਫ਼ੌਜ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement
Advertisement
Advertisement
Advertisement
Scroll to Top