ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿਚ ਸ਼ਾਮਲ ਹੋਣਗੇ

ਦੁਆਰਾ: Punjab Bani ਪ੍ਰਕਾਸ਼ਿਤ :Friday, 06 September, 2024, 12:09 PM

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿਚ ਸ਼ਾਮਲ ਹੋਣਗੇ
ਨਵੀਂ ਦਿੱਲੀ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਦੁਪਹਿਰ 1.30 ਵਜੇ ਕਾਂਗਰਸ ਵਿਚ ਸ਼ਾਮਲ ਹੋਣਗੇ।ਸੰਭਾਵਨਾ ਹੈ ਕਿ ਉਹ ਕਾਂਗਰਸ ਦੀ ਟਿਕਟ ’ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਦੋਵਾਂ ਪਹਿਲਵਾਨਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।