ਮੁਕਤਸਰ ਸਾਹਿਬ ਦੇ ਪਿੰਡ ਮਰਾੜ ਕਲਾਂ ਚ ਹਮਲੇ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Friday, 06 September, 2024, 01:08 PM

ਮੁਕਤਸਰ ਸਾਹਿਬ ਦੇ ਪਿੰਡ ਮਰਾੜ ਕਲਾਂ ਚ ਹਮਲੇ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜ਼ਖ਼ਮੀ
ਮੁਕਤਸਰ ਸਾਹਿਬ : ਪੰਜਾਬ ਦੇ ਜਿ਼ਲਾ ਮੁਕਤਸਰ ਸਾਹਿਬ `ਚ ਦੇ ਪਿੰਡ ਮਰਾੜ ਕਲਾਂ ਵਿਚ ਵਾਪਰੀ ਘਟਨਾ `ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਉਸ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਪਿਓ-ਪੁੱਤ ਦਵਾਈ ਲੈਣ ਜਾ ਰਹੇ ਸਨ ਕਿ ਰਸਤੇ `ਚ ਅਣਪਛਾਤਿਆਂ ਨੇ ਲੁੱਟ ਦੀ ਨੀਅਤ ਨਾਲ ਘੇਰ ਕੇ ਹਮਲਾ ਕਰ ਦਿੱਤਾ, ਜਿਸ `ਚ ਲਖਵੀਰ ਸਿੰਘ ਵਾਸੀ ਬਾਜਾ ਮਰਾੜ੍ਹ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਲਖਵੀਰ ਸਿੰਘ ਆਪਣੇ ਬੱਚੇ ਪਿਆਰਜੀਤ ਨਾਲ ਬਠਿੰਡਾ ਵਿਖੇ ਕਾਰ `ਤੇ ਦਵਾਈ ਲੈਣ ਜਾ ਰਿਹਾ ਸੀ। ਇਸ ਦੌਰਾਨ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ `ਤੇ ਲੁਟੇਰਿਆਂ ਨੇ ਘੇਰ ਲਿਆ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਲਖਵੀਰ ਸਿੰਘ ਦੀ ਮੌਤ ਹੋ ਗਈ। ਜਦਕਿ ਬੱਚਾ ਗੰਭੀਰ ਜ਼ਖਮੀ ਹੋ ਗਿਆ। ਬੱਚੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਮੌਕੇ `ਤੇ ਘਟਨਾ ਸਥਾਨ ਉਪਰ ਪੁਲਿਸ ਵੀ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।