Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਕੀਤਾ ਧਰਨਾ ਖਤਮ ਕਰਨ ਦਾ ਐਲਾਨ

ਕਿਸਾਨਾਂ ਕੀਤਾ ਧਰਨਾ ਖਤਮ ਕਰਨ ਦਾ ਐਲਾਨ

ਕਿਸਾਨਾਂ ਕੀਤਾ ਧਰਨਾ ਖਤਮ ਕਰਨ ਦਾ ਐਲਾਨ
ਚੰਡੀਗੜ : ਚੰਡੀਗੜ੍ਹ `ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਦੁਪਹਿਰ 2 ਵਜੇ ਆਪਣਾ ਧਰਨਾ ਸਮਾਪਤ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ। ਚੰਡੀਗੜ੍ਹ ਵਿੱਚ ਪਿਛਲੇ ਪੰਜ ਦਿਨਾਂ ਤੋਂ ਕਿਸਾਨ ਹੜਤਾਲ ’ਤੇ ਬੈਠੇ ਹਨ। ਦੱਸ ਦੇਈਏ ਕਿ ਕੱਲ੍ਹ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਲੰਬੀ ਗੱਲਬਾਤ ਹੋਈ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਮਾਹਿਰਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ। ਬੀਕੇਯੂ ਮੁਖੀ ਨੇ ਕਿਹਾ ਕਿ ਉਹ 20 ਸਤੰਬਰ ਤੱਕ ਉਡੀਕ ਕਰਨਗੇ ਕਿਉਂਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ। ਸਾਨੂੰ ਇਹ ਵੀ ਦੇਖਣਾ ਹੋਵੇਗਾ ਕਿ ਉਹ ਕਿਹੜੀ ਖੇਤੀ ਨੀਤੀ ਲੈ ਕੇ ਆਉਂਦੇ ਹਨ। ਇਹ ਜ਼ਰੂਰੀ ਨਹੀਂ ਕਿ ਸਰਕਾਰ ਸਾਡੀ ਮਰਜ਼ੀ ਅਨੁਸਾਰ ਹੀ ਨੀਤੀਆਂ ਬਣਾਵੇ। ਪਰ ਦੇਖਣਾ ਹੋਵੇਗਾ ਕਿ ਸਰਕਾਰ ਇਸ ਨੀਤੀ ਰਾਹੀਂ ਸਾਡੀਆਂ ਮੰਗਾਂ ਨੂੰ ਕਿਵੇਂ ਹੱਲ ਕਰਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਕਿਸਾਨ ਜਥੇਬੰਦੀਆਂ ਹਨ, ਜਿਨ੍ਹਾਂ ਦੀ ਸਹਿਮਤੀ ਵੀ ਜ਼ਰੂਰੀ ਹੈ। ਸਰਕਾਰ ਨਾਲ ਹੋਈ ਗੱਲਬਾਤ ਤੋਂ ਸੰਤੁਸ਼ਟ ਹੋਣ ਦੇ ਸਵਾਲ `ਤੇ ਉਨ੍ਹਾਂ ਕਿਹਾ ਕਿ ਉਹ ਤਿੰਨ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਆਏ ਸਨ, ਜਿਨ੍ਹਾਂ `ਚ ਚੰਡੀਗੜ੍ਹ ਆਉਣਾ, ਵਿਧਾਨ ਸਭਾ ਵੱਲ ਮਾਰਚ ਕਰਨਾ ਅਤੇ ਤੀਜਾ, ਸਰਕਾਰ ਨਾਲ ਖੇਤੀ ਨੀਤੀ ਲਾਗੂ ਕਰਵਾਉਣ ਬਾਰੇ ਗੱਲ ਕਰਨਾ, ਲਈ ਚੰਡੀਗੜ੍ਹ ਆਉਣਾ ਸ਼ਾਮਲ ਹੈ। ਮੈਨੂੰ ਲਗਦਾ ਹੈ ਕਿ ਅਸੀਂ ਤਿੰਨੇ ਹੀ ਪੂਰੇ ਕੀਤੇ ਹਨ। ਹੁਣ ਨੀਤੀ ਲਾਗੂ ਹੋਣ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top