Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ

ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ

ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਹੈ। ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ। ਇਸ ਸਾਲ ਦੀ ਸ਼ੁਰੂਆਤ ਵਿਚ ਪੰਜਾਬ ਵਿਚ 677 ਆਮ ਆਦਮੀ ਕਲੀਨਿਕ ਸਨ। ਇਸ ਸਾਲ 2 ਮਾਰਚ ਨੂੰ ਮੁੱਖ ਮੰਤਰੀ ਮਾਨ ਨੇ ਪੰਜਾਬ ਵਿਚ 165 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 842 ਹੋ ਗਈ ਹੈ। ਇਨ੍ਹਾਂ ਵਿਚ ਲੋਕਾਂ ਨੂੰ ਮੁਫਤ ਡਾਕਟਰੀ ਸਲਾਹ, ਦਵਾਈਆਂ ਅਤੇ ਕਲੀਨਿਕਲ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ। ਪੰਜਾਬ ਦੀ 65% ਆਬਾਦੀ ਪੇਂਡੂ ਖੇਤਰਾਂ ਵਿਚ ਰਹਿੰਦੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸ਼ਹਿਰੀ ਖੇਤਰਾਂ ਨਾਲੋਂ ਇਨ੍ਹਾਂ ਖੇਤਰਾਂ ਵਿਚ ਜ਼ਿਆਦਾ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੂੰ ਤਰਜੀਹ ਦਿੱਤੀ ਹੈ। ਕੁੱਲ 842 ਕਲੀਨਿਕਾਂ ਵਿਚੋਂ 530 ਕਲੀਨਿਕ ਪੇਂਡੂ ਖੇਤਰਾਂ ਵਿਚ ਸਥਿਤ ਹਨ ਅਤੇ 312 ਕਲੀਨਿਕ ਸ਼ਹਿਰੀ ਖੇਤਰਾਂ ਵਿਚ ਸਥਾਪਤ ਕੀਤੇ ਗਏ ਹਨ। ਇਸ ਦੇ ਨਤੀਜੇ ਵਜੋਂ, ਲੋਕਾਂ ਨੂੰ ਦਵਾਈ ਲੈਣ, ਰੁਟੀਨ ਬਿਮਾਰੀਆਂ ਦੇ ਇਲਾਜ ਜਾਂ ਡਾਇਗਨੌਸਟਿਕ ਟੈਸਟਾਂ ਲਈ ਲੰਬੀਆਂ ਲਾਈਨਾਂ ਦਾ ਸਾਹਮਣਾ ਕਰਨ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ, ਆਮ ਆਦਮੀ ਕਲੀਨਿਕਾਂ ਕਾਰਨ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ `ਤੇ ਦਬਾਅ ਬਹੁਤ ਘੱਟ ਗਿਆ ਹੈ। ਆਮ ਆਦਮੀ ਕਲੀਨਿਕਾਂ ਨੇ ਜਨਤਾ ਨੂੰ ਬਹੁਤ ਸਾਰੀਆਂ ਸੇਵਾਵਾਂ ਅਤੇ ਦਵਾਈਆਂ ਪ੍ਰਦਾਨ ਕਰਕੇ ਸਿਹਤ ਖੇਤਰ `ਤੇ ਕਾਫੀ ਪ੍ਰਭਾਵ ਪਾਇਆ ਹੈ। ਅੱਜ ਤੱਕ, 1 ਕਰੋੜ 90 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿਖੇ ਮੁਫਤ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਹਰੇਕ ਕਲੀਨਿਕ ਵਿਚ ਇਕ ਮੈਡੀਕਲ ਅਫਸਰ, ਇਕ ਫਾਰਮਾਸਿਸਟ, ਇਕ ਕਲੀਨਿਕ ਸਹਾਇਕ, ਅਤੇ ਇਕ ਸਵੀਪਰ-ਕਮ-ਹੈਲਪਰ ਹੈ। ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕ ਸਹਾਇਕ ਲਈ ਸੂਚੀਬੱਧ ਫੀਸਾਂ `ਤੇ ਤਕਰੀਬਨ 57.31 ਕਰੋੜ ਰੁਪਏ ਦਾ ਖ਼ਰਚਾ ਆਉਂਦਾ ਹੈ। ਇਸ ਵੇਲੇ ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹਨ, ਜੋ ਸਰਕਾਰ ਦੁਆਰਾ ਤਕਰੀਬਨ 50 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹੁਣ ਤੱਕ 450 ਕਰੋੜ ਰੁਪਏ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫਤ ਦਿੱਤੇ ਜਾਂਦੇ ਹਨ, ਜਿਸ ਦਾ ਖਰਚਾ 21.11 ਕਰੋੜ ਰੁਪਏ ਦੇ ਕਰੀਬ ਹੈ। ਇਨ੍ਹਾਂ ਕਲੀਨਿਕਾਂ ਨਾਲ ਲੋਕਾਂ ਦੀ ਜੇਬ ਤੋਂ ਵਾਧੂ ਭਾਰ ਕਾਫ਼ੀ ਘਟਿਆ ਹੈ। ਹੁਣ ਤਕ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਦੀ ਕੁੱਲ੍ਹ 889 ਕਰੋੜ ਰੁਪਏ ਦੀ ਬਚਤ ਹੋਈ ਹੈ।

Advertisement
Advertisement
Advertisement
Advertisement
Scroll to Top