Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ

ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ

ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ
ਖੰਨਾ : ਪੰਜਾਬ ਦੇ ਸ਼ਹਿਰ ਖੰਨਾ ਦੇ ਮਲੌਦ ਇਲਾਕੇ ਵਿੱਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ, ਜਿਸ `ਤੇ ਪਿੰਡ `ਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਤਪਾਲ ਕੌਰ ਵਾਸੀ ਸਿਆੜ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ `ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ `ਚ ਰਖਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਬਲੂ 1995 ਤੋਂ ਪਿੰਡ `ਚ ਰਹਿ ਰਿਹਾ ਹੈ। ਉਹ ਮਕਾਨ ਮਾਲਕ ਲਈ ਕੰਮ ਕਰਦਾ ਹੈ। ਸਤਪਾਲ ਕੌਰ ਮਨਰੇਗਾ ਵਿੱਚ ਕੰਮ ਕਰਦੀ ਸੀ। ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ। ਜਿਸ ਕਾਰਨ ਬਬਲੂ ਕਦੇ-ਕਦਾਈਂ ਉਨ੍ਹਾਂ ਦੇ ਘਰ ਆ ਜਾਂਦਾ ਸੀ। ਦੋਵਾਂ ਵਿਚਾਲੇ ਪ੍ਰੇਮ ਸਬੰਧਾਂ ਦੀ ਵੀ ਚਰਚਾ ਹੈ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਪਰਿਵਾਰ ਨਾਲ ਰੋਟੀ ਖਾਂਧੀ ਤੇ ਉਸ ਤੋਂ ਬਾਅਦ ਬਬਲੂ ਨੇ ਗੱਲ ਕਰਨ ਦੇ ਬਹਾਨੇ ਸਤਪਾਲ ਨੂੰ ਘਰੋਂ ਬਾਹਰ ਬੁਲਾ ਲਿਆ। ਪਿੰਡ ਦੀ ਸੁੰਨਸਾਨ ਥਾਂ ’ਤੇ ਸਤਪਾਲ ਕੌਰ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਸਤਪਾਲ ਦੇ ਪਤੀ ਰਾਜੂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੀੜਤ ਪਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Advertisement
Advertisement
Advertisement
Advertisement
Scroll to Top