ਹਲਕਾ ਗੁਰਦਾਸਪੁਰ ਦੇ ਭੈਣਾਂ ਭਰਾਵਾਂ ਅਤੇ ਬਜ਼ੁਰਗਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਮਿਲੇ

ਹਲਕਾ ਗੁਰਦਾਸਪੁਰ ਦੇ ਭੈਣਾਂ ਭਰਾਵਾਂ ਅਤੇ ਬਜ਼ੁਰਗਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਮਿਲੇ
ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਭੈਣਾਂ,ਭਰਾਵਾ ਅਤੇ ਬਜ਼ੁਰਗਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕਿ ਉਹਨਾਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ ਇਸ ਦੇ ਨਾਲ ਹੀ ਆਪਣੀ ਤਰੱਕੀ ਦੀ ਖੁਸ਼ੀ ਸਾਂਝੀ ਕਰਨ ਪਹੁੰਚੇ ਸੱਜਣ ਤੇ ਨਾਲ ਹਲਕਾ ਡੇਰਾ ਬਾਬਾ ਹਲਕਾ ਵਾਸੀਆਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਜਿੰਮ ਚਲਾ ਰਹੇ ਪਰਿਵਾਰ ਨੇ ਆਪਣੇ ਸਕੂਲ ਵਿੱਚ ਮੈਡਲ ਜਿੱਤਣ ਵਾਲੇ ਬੇਟੇ ਨਾਲ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨਾਲ ਮਿਲਾਇਆ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਬੱਚੇ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇ ਕਿ ਆਪਣੇ ਦੇਸ਼ ਦਾ ਨਾਂ ਰੋਸ਼ਨ ਕਰਨ ਅਤੇ ਨਸ਼ੇ ਦੀ ਦੱਲਦਲ ਵਿੱਚ ਫ਼ਸੇ ਨੌਜੁਆਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ
