Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 1:36 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਪੁਲਸ ਨੇ ਕੀਤਾ ਅਸਲ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ

ਅੰਮ੍ਰਿਤਸਰ ਪੁਲਸ ਨੇ ਕੀਤਾ ਅਸਲ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ

ਅੰਮ੍ਰਿਤਸਰ ਪੁਲਸ ਨੇ ਕੀਤਾ ਅਸਲ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿਲੋਂ ਦੀਆ ਹਦਾਇਤਾਂ ਤੇ ਡੀ. ਸੀ. ਪੀ. (ਇਨਵੈਸਟੀਗੇਸ਼ਨ) ਹਰਪ੍ਰੀਤ ਸਿੰਘ ਮੰਡੇਰ, ਅਸਿਸਟੈਂਟ ਕਮਿਸ਼ਨਰ ਪੰਜਾਬ ਹਰਪਾਲ ਸਿੰਘ ਅਸਿਸਟ- 3 ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੁਰਿੰਦਰਬੀਰ ਸਿੰਘ ਏ. ਸੀ. ਪੀ. ਅੰਮ੍ਰਿਤਸਰ ਦੀ ਅਗਵਾਈ ਹੇਠ ਉਕਤ ਮੁਕੱਦਮਾ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜਨ ਵੱਲੋਂ ਮੁੱਖਬਰ ਖਾਸ ਦੀ ਇਤਲਾਹ ਤੇ ਦਰਜ ਕੀਤਾ ਗਿਆ ਕਿ ਹਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ,ਅਤੇ ਗੁਰਸ਼ਰਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਸਮੇਤ 2 ਹੋਰ ਸਾਥੀ ਨੇ ਮਿਲ ਕੇ ਗਿਰੋਹ ਬਣਾਇਆ ਹੈ ।ਜੋ ਦੂਸਰੀਆ ਸਟੇਟਾਂ ਤੋ ਨਜਾਇਜ ਅਸਲਾ ਸਸਤੇ ਰੇਟ ਤੇ ਖਰੀਦ ਕੇ, ਪੰਜਾਬ ਲਿਆ ਕੇ ਅੱਗੇ ਮਾੜੇ ਅਨਸਰਾਂ ਨੂੰ ਵੱਧ ਰੇਟ ਤੇ ਦੇਦੇ ਹਨ। ਇਹ ਵਿਦੇਸ਼ ਤੋਂ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੇ ਕਹਿਣ ਤੇ ਕਰ ਰਿਹਾ ਹੈ, ਜੋ ਇੰਟਰਨੈੱਟ ਐਪਸ ਰਾਹੀਂ ਇਸ ਬਾਰੇ ਨਿਰਦੇਸ਼ਨ ਕਰਦਾ ਹੈ। ਉਕਤ ਦੋਸ਼ੀ ਮਿਤੀ 04.09.2024 ਨੂੰ ਜਹਾਜਗੜ੍ਹ ਵਿੱਚ ਪਟਾਕਾ ਮਾਰਕੀਟ ਦੇ ਏਰੀਆ ਤੇ ਖੜੇ ਅੰਮ੍ਰਿਤਸਰ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਜਿਸ ਤੇ ਹਰਸ਼ਦੀਪ ਸਿੰਘ ਉਰਫ ਚਾਂਦ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ, ਗੁਰਸ਼ਰਨਪ੍ਰੀਤ ਸਿੰਘ ਉਰਫ ਸ਼ਰਨ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਨੂੰ ਕਾਬੂ ਕਰਕੇ ਥਾਣਾ ਏ ਡਵੀਜਨ ਅੰਮ੍ਰਿਤਸਰ, ਥਾਣਾ ਬੀ ਡਵੀਜਨ ਅੰਮ੍ਰਿਤਸਰ, -1, , -2 ਅਤੇ ਥਾਣਾ ਕੰਨਟੋਨਮੈਂਟ ਅੰਮ੍ਰਿਤਸਰ ਦੀਆ ਵੱਖ ਵੱਖ ਟੀਮਾਂ ਵੱਲੋ ਇੱਕ ਜੁੱਟ ਹੋ ਕੇ ਉਕਤ ਦੋਸ਼ੀਆ ਪਾਸੋਂ ਕੁੱਲ 04 ਪਿਸਟਲ ਬ੍ਰਾਮਦ ਕੀਤੇ ਗਏ।ਜੋ ਇਹਨਾਂ ਦੀ ਪੁੱਛ ਗਿੱਛ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਇਹਨਾਂ ਵੱਲੋ ਗੁਰਜੀਤ ਸਿੰਘ @ ਭੂਰਾ ਜੋ ਕਿ ਇੱਕ ਸਕਿਊਰਟੀ ਫਰਮ ਦਾ ਮਾਲਕ ਹੈ ਨੂੰ ਮਾਰਨ ਦੇ ਇਰਾਦੇ ਨਾਲੂ ਸੈਕਟਰ 25 ਚੰਡੀਗੜ੍ਹ ਦੇ ਧਨਾਸ ਝੀਲ ਨੇੜੇ, ਫਾਰਚੂਨਰ ਕਾਰ `ਤੇ ਲਗਭਗ 8 ਰਾਉਂਡ ਫਾਇਰ ਕੀਤੇ ਸਨ। ਜਿਸ ਸਬੰਧੀ ਇਹਨਾਂ ਦੋਸ਼ੀਆ ਖਿਲਾਫ ਮੁਕਦਮਾ ਨੰਬਰ 115 ਮਿਤੀ 3/9/2024 ਜ਼ੁਰਮ 109, 3 (5) 2023 ਅਤੇ 25/27/54/59 ਅਸਲਾ ਐਕਟ ਥਾਣਾ ਸੈਕਟਰ 11 ਚੰਡੀਗੜ੍ਹ ਵਿੱਚ ਦਰਜ ਰਜਿਸਟਰ ਹੋਇਆ ਹੈ।

Advertisement
Advertisement
Advertisement
Advertisement
Scroll to Top