Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 25 Oct 2026 | 4:26 pm

+91 90915 01313 , +91 90916 01313

punjabbanni@gmail.com
punjabbani@yahoo.com

ਟ੍ਰੈਫਿਕ ਪੁਲਿਸ ਸੰਗਰੂਰ ਨੇ ‘ਅਧਿਆਪਕ ਦਿਹਾੜੇ’ ਨੂੰ ਸਮਰਪਤ ਕਰਵਾਇਆ ਸੈਮੀਨਾਰ

ਟ੍ਰੈਫਿਕ ਪੁਲਿਸ ਸੰਗਰੂਰ ਨੇ ‘ਅਧਿਆਪਕ ਦਿਹਾੜੇ’ ਨੂੰ ਸਮਰਪਤ ਕਰਵਾਇਆ ਸੈਮੀਨਾਰ

ਟ੍ਰੈਫਿਕ ਪੁਲਿਸ ਸੰਗਰੂਰ ਨੇ ‘ਅਧਿਆਪਕ ਦਿਹਾੜੇ’ ਨੂੰ ਸਮਰਪਤ ਕਰਵਾਇਆ ਸੈਮੀਨਾਰ
ਬਡਰੁੱਖਾਂ/ਸੰਗਰੂਰ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਟ੍ਰੈਫਿਕ ਪੁਲਿਸ ਸੰਗਰੂਰ ਵੱਲੋਂ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਅਧਿਆਪਕ ਦਿਹਾੜੇ’ ਨੂੰ ਸਮਰਪਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਸੁਚੇਤ ਕਰਨ ਦੇ ਨਾਲ-ਨਾਲਇੰਚਾਰਜ ਟਰੈਫਿਕ ਜ਼ਿਲ੍ਹਾ ਸੰਗਰੂਰ ਥਾਣੇਦਾਰ ਪਵਨ ਕੁਮਾਰ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੂੰ ਸਤਿਕਾਰ ਵਜੋਂ ਸਟੇਸ਼ਨਰੀ ਅਤੇ ਬੂਟਿਆਂ ਦੀ ਵੰਡ ਕੀਤੀ ਗਈ । ਇਸ ਮੌਕੇ ਬੋਲਦਿਆਂ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕ ਦਾ ਬਹੁਤ ਵੱਡਾ ਰੋਲ ਹੁੰਦਾ ਹੈ ਅਤੇ ਜੇਕਰ ਸਕੂਲਾਂ ਵਿੱਚੋਂ ਚੰਗੇ ਵਿਦਿਆਰਥੀ ਨਿਕਲਣਗੇ ਤਾਂ ਸਮਾਜ ਨੂੰ ਵੀ ਸਹੀ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਆਪਣੇ ਵਿਦਿਆਰਥੀਆਂ ਵਿੱਚ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਜਿਹੇ ਅਜਿਹੇ ਅਣਮੁੱਲੇ ਗੁਣ ਤਰਾਸ਼ਦੇ ਹਨ ਕਿ ਵਿਦਿਆਰਥੀ ਸਾਰੀ ਉਮਰ ਸਿੱਧੇ ਰਸਤੇ ‘ਤੇ ਚੱਲ ਕੇ ਹੋਰਨਾਂ ਲਈ ਵੀ ਪ੍ਰੇਰਨਸ੍ਰੋਤ ਬਣਦੇ ਹਨ। ਇਸ ਮੌਕੇ ਟ੍ਰੈਫਿਕ ਪੁਲਿਸ ਦੇ ਨੁਮਾਇੰਦਿਆਂ ਵੱਲੋਂ ਬੱਚਿਆਂ ਅਤੇ ਸਟਾਫ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਘੱਟ ਉਮਰ ਦੇ ਬੱਚਿਆਂ ਨੂੰ ਡਰਾਇਵਿੰਗ ਕਰਨ ਤੋਂ ਰੋਕਣ ਸਬੰਧੀ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਇਸ ਮੌਕੇ ਐਮਰਜੈਂਸੀ ਹੈਲਪ ਲਾਇਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਥਾਣੇਦਾਰ ਰਾਮ ਪ੍ਰਤਾਪ ਪੀ.ਐਚ.ਜੀ. ਮਨਜੀਤ ਸਿੰਘ, ਇੰਚਾਰਜ ਪ੍ਰਿੰਸੀਪਲ ਹਰਦੇਵ ਸਿੰਘ, ਅਧਿਆਪਕ ਪਰਵੀਨ ਕੁਮਾਰ, ਗੁਰਪ੍ਰੀਤ ਸਿੰਘ, ਮਾਲਵਿੰਦਰ ਸ਼ਰਮਾ ਤੇ ਮਨੋਜ ਕੁਮਾਰ (ਮੰਨੂੰ) ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top