Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:34 pm

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛ ਭਾਰਤ ਮਿਸ਼ਨ ਤਹਿਤ 'ਇੱਕ ਰੁੱਖ ਮਾਂ ਦੇ ਨਾਮ' ਜ਼ਿਲ੍ਹੇ ਅੰਦਰ ਬੂਟੇ ਲਗਾਏ

ਸਵੱਛ ਭਾਰਤ ਮਿਸ਼ਨ ਤਹਿਤ 'ਇੱਕ ਰੁੱਖ ਮਾਂ ਦੇ ਨਾਮ' ਜ਼ਿਲ੍ਹੇ ਅੰਦਰ ਬੂਟੇ ਲਗਾਏ

ਸਵੱਛ ਭਾਰਤ ਮਿਸ਼ਨ ਤਹਿਤ ‘ਇੱਕ ਰੁੱਖ ਮਾਂ ਦੇ ਨਾਮ’ ਜ਼ਿਲ੍ਹੇ ਅੰਦਰ ਬੂਟੇ ਲਗਾਏ
-ਵਾਤਾਵਰਣ ਸਾਫ਼ ਰੱਖਣ ਲਈ ਬੂਟੇ ਲਾਉਣੇ ਬੇਹੱਦ ਜਰੂਰੀ : ਡਾ. ਪ੍ਰੀਤੀ ਯਾਦਵ
ਪਟਿਆਲਾ, 19 ਸਤੰਬਰ : ਸਵੱਛ ਭਾਰਤ ਮਿਸ਼ਨ ਤਹਿਤ ਦੋ ਅਕਤੂਬਰ ਸਵੱਛ ਭਾਰਤ ਦਿਵਸ ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਅੱਜ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ‘ਇੱਕ ਰੁੱਖ ਮਾਂ ਦੇ ਨਾਮ’ ਤਹਿਤ ਬੂਟੇ ਲਗਾਏ ਗਏ। ਜ਼ਿਲ੍ਹੇ ਦੇ ਸਕੂਲਾਂ ਸਮੇਤ ਪੰਚਾਇਤੀ ਜਮੀਨਾਂ ਤੇ ਹੋਰ ਢੁਕਵੀਂਆਂ ਥਾਂਵਾਂ ਤੋਂ ਇਲਾਵਾ ਤਰਲ ਰਹਿੰਦ ਖ਼ੂੰਹਦ ਪ੍ਰਬੰਧਨ ਥਾਵਾਂ, ਪਾਣੀ ਟ੍ਰੀਟਮੈਂਟ ਪਲਾਂਟ, ਵਾਟਰ ਵਰਕਸ, ਗਊਸ਼ਾਲਾਵਾਂ ਤੇ ਪਾਰਕਾਂ ਆਦਿ ਵਿਖੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਇਹ ਬੂਟੇ ਲਗਾਏ ਗਏ।
ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਸਾਰੇ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ ਨੂੰ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਸਮੇਤ ਬੂਟੇ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਾਉਣੇ ਜਰੂਰੀ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਸਿੱਖਿਆ ਵਿਭਾਗ, ਵਣ ਵਿਭਾਗ ਸਮੇਤ ਹੋਰ ਕਈ ਵਿਭਾਗਾਂ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰਾਜੈਕਟਾਂ ਨੂੰ ਸਫ਼ਲਤਾ ਨਾਲ ਚਲਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਇਸ ਲਈ ਜ਼ਿਲ੍ਹੇ ਦੇ ਵਸਨੀਕ ਆਪਣੇ ਘਰ ਤੋਂ ਹੀ ਸਫ਼ਾਈ ਮੁਹਿੰਮ ਸ਼ੁਰੂ ਕਰਕੇ ਕੂੜਾ ਘਟਾਉਣ ਵਿੱਚ ਮਦਦ ਕਰਨ ਤੇ ਘੱਟ ਤੋਂ ਘੱਟ ਪਲਾਸਟਿਕ ਵਰਤਿਆ ਜਾਵੇ । ਮੀਟਿੰਗ ਦੌਰਾਨ ਏ.ਡੀ.ਸੀ. (ਜ) ਕੰਚਨ, ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਮੌਜੂਦ ਸਨ ।

Advertisement
Advertisement
Advertisement
Advertisement
Scroll to Top