Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top