Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:55 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਕਾਮਿਆਂ ਨੇ ਸੁਹੰ ਚੁੱਕ ਕੇ ਸਵੱਛਤਾ ਪੰਦਰਵਾੜੇ ਦੀ ਕੀਤੀ ਸ਼ੁਰੂਆਤ

ਸਿਹਤ ਕਾਮਿਆਂ ਨੇ ਸੁਹੰ ਚੁੱਕ ਕੇ ਸਵੱਛਤਾ ਪੰਦਰਵਾੜੇ ਦੀ ਕੀਤੀ ਸ਼ੁਰੂਆਤ

ਸਿਹਤ ਕਾਮਿਆਂ ਨੇ ਸੁਹੰ ਚੁੱਕ ਕੇ ਸਵੱਛਤਾ ਪੰਦਰਵਾੜੇ ਦੀ ਕੀਤੀ ਸ਼ੁਰੂਆਤ
ਸਫਾਈ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ : ਡਾ ਵੀਨੂੰ ਗੋਇਲ
ਨਾਭਾ : ਸਿਵਲ ਸਰਜਨ ਪਟਿਆਲਾ, ਡਾ ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਨਾਭਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਵੀਨੂੰ ਗੋਇਲ ਵੱਲੋਂ ਹਸਪਤਾਲ ਦੇ ਸਾਰੇ ਸਟਾਫ਼ ਨੂੰ ਸਵੱਛਤਾ ਸੁਹੰ ਚੁਕਾ ਕੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ ਵੀਨੂੰ ਨੇ ਦੱਸਿਆ ਕਿ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਮੁਹਿੰਮ ਸਿਹਤ ਸਥਾਨਾਂ ਵਿੱਚ ਸਫਾਈ ਦੇ ਪ੍ਰਚਾਰ ਅਤੇ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਨੇ ਕਿਹਾ ਕਿ ਸਫਾਈ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੈ। ਸਵੱਛਤਾ ਪੰਦਰਵਾੜੇ ਦੌਰਾਨ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾਵੇਗਾ। ਗੰਦਗੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੁਚੱਜੇ ਢੰਗ ਨਾਲ ਕੰਮ ਕੀਤਾ ਜਾਵੇਗਾ ਅਤੇ ਸਫਾਈ ਦੀ ਪੂਰੀ ਸੁਵਿਧਾ ਯਕੀਨੀ ਬਣਾਈ ਜਾਵੇਗੀ। ਉਨਾਂ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਅਸਲ ਜਿੰਮੇਵਾਰੀ ਨੂੰ ਸਮਝੇ ਅਤੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਗਤੀਵਿਧੀਆਂ ਦਾ ਹਿੱਸਾ ਬਣਾਵੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਮੁਹਿੰਮ ਸਮਾਜ ਦੇ ਹਰ ਪੱਧਰ ਤੇ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਸਾਨੂੰ ਗੰਦਗੀ ਤੋਂ ਮੁਕਤ ਅਤੇ ਸਿਹਤਮੰਦ ਭਵਿੱਖ ਪ੍ਰਾਪਤ ਹੋ ਸਕੇ। ਇਸ ਅਭਿਆਨ ਤਹਿਤ ਸਿਹਤ ਸੰਸਥਾ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਦੀ ਪ੍ਰੇਰਣਾ ਦੇਣ ਲਈ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਸਵੱਛਤਾ ਸੰਬੰਧੀ ਸੈਮੀਨਾਰ, ਪੇਂਟਿੰਗ ਮੁਕਾਬਲੇ, ਅਤੇ ਜਾਗਰੂਕਤਾ ਕੈਂਪ ਆਦਿ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲੜੀ ਤਹਿਤ ਸਿਵਲ ਹਸਪਤਾਲ ਨਾਭਾ ਵਿਚ ਸੀਨੀਅਰ ਮੈਡੀਕਲ ਅਫਸਰ ਤੇ ਸਮੂਹ ਸਿਹਤ ਕਮਿਆ ਵਲੋਂ ਪੌਦੇ ਲਗਾਏ ਗਏ ਤੇ ਪੌਦਿਆਂ ਨੂੰ ਸਾਂਭਣ ਦੀ ਜਿੰਮੇਵਾਰੀ ਲਈ ਗਈ। ਇਸ ਮੌਕੇ ਤੇ ਮੈਡੀਕਲ ਅਫ਼ਸਰ ਡਾ. ਰਾਜਵੰਤ ਕੌਰ, ਡਾ ਰਾਓ ਵਰਿੰਦਰ ਸਿੰਘ, ਡਾ ਜਪਨੀਤ ਕੌਰ, ਭਾਰਤ ਭੂਸ਼ਨਫਾਰਮੇਸੀ ਅਫ਼ਸਰ, ਮਨਮੁੱਖ ਸਿੰਘ ਅਪਥਾਲਮਿਕ ਅਫ਼ਸਰ, ਮਹਾਵੀਰ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਦਵਿੰਦਰ ਸਿੰਘ ਹੈਲਥ ਇੰਸਪੈਕਟਰ, ਸਤਪਾਲ ਸਿੰਘ ਹੈਲਥ ਇੰਸਪੈਕਟਰ ਆਦਿ ਹਾਜਰ ਸਨ

Advertisement
Advertisement
Advertisement
Advertisement
Scroll to Top