Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਮੰਡੌੜ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ

ਪਿੰਡ ਮੰਡੌੜ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ

ਪਿੰਡ ਮੰਡੌੜ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ
ਨਾਭਾ 19 ਸਤਬੰਰ () : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਪਿੰਡਾਂ ਵਿਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ ਨਾਭਾ ਜੀ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਮੰਡੌੜ ਦੀ ਸਹਿਕਾਰੀ ਸਭਾ-। ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿਚ ਖੇਤੀਬਾੜੀ ਮਾਹਿਰਾਂ ਸਮੇਤ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਐਸ.ਡੀ.ਐਮ ਤਰਸੇਮ ਚੰਦ ਜੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਅਤੇ ਹਦਾਇਤ ਵੀ ਕੀਤੀ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾਵੇਗਾ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਬਾਇਨ ਮਾਲਕਾਂ ਨੂੰ ਐਸ.ਐਮ.ਐਸ ਨਾਲ ਕੰਬਾਇਨ ਚਲਾਉਣ ਦੀ ਹਦਾਇਤ ਕੀਤੀ ਗਈ । ਇਸ ਉਪਰੰਤ ਡਾ. ਸਤੀਸ਼ ਕੁਮਾਰ ਚੌਧਰੀ ਬਲਾਕ ਖੇਤੀਬਾੜੀ ਅਫਸਰ ਨਾਭਾ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ ਵੱਖ ਮਸੀਨਰੀ ਸਬਸਿਡੀ ਉਪਰ ਮਹੁੱਈਆ ਕਰਵਾਈ ਜਾਦੀ ਹੈ, ਇਸ ਲਈ ਪਰਾਲੀ ਨੂੰ ਅੱਗ ਨਾ ਲਾਕੇ ਉਸ ਨੂੰ ਖੇਤ ਵਿਚ ਹੀ ਵਾਹੁਣ ਨਾਲ ਮਿਟੀ ਨੂੰ ਕਈ ਤਰਾਂ ਦੇ ਉਪਜਾਊ ਤੱਤ ਮਿਲਦੇ ਹਨ। ਉਨ੍ਹਾਂ ਕਿਹਾ ਕਿ ਉਪਜਾਊ ਸ਼ਕਤੀ ‘ਚ ਵਾਧਾ ਕਰ ਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਅਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ ‘ਚ ਵਾਧਾ ਕੀਤਾ ਜਾ ਸਕੇ । ਕੈਂਪ ‘ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਰਸ਼ਪਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਅਮਨਦੀਪ ਸਿੰਘ ਸੰਧੂ, ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ.ਐਮ ਕਿਸਾਨ ਨਿਧੀ ਯੋਜਨਾ, । ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿਤੀ ਗਈ। ਇਸ ਮੌਕੇ ਹਾਜਰ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਝੋਨੇ ਦੀ ਸਿਧੀ ਬਿਜਾਈ ਦੇ ਤਜਾਰਬੇ ਸਾਂਝੇ ਕੀਤੇ ਅਤੇ ਵਿਸਵਾਸ ਦਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਵਿਭਾਗ ਅਤੇ ਜਿਲਾ ਪ੍ਰਸਾਸਨ ਨੂੰ ਪੂਰਨ ਸਹਿਯੋਗ ਦੇਵੇਗੀ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਸੁਰਿੰਦਰ ਕੁਮਾਰ ਬੀ.ਟੀ.ਐਮ, ਜਸਵੀਰ ਦਾਸ, ਹਰਭਿੰਦਰ ਸਿੰਘ ਏ.ਟੀ.ਐਮ ਅਤੇ ਬਲਾਕ ਨਾਭਾ ਦੇ ਸਮੂਹ ਸਟਾਫ ਵਲੋਂ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

Advertisement
Advertisement
Advertisement
Advertisement
Scroll to Top