Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ : ਗੁਰਮੀਤ ਖੁੱਡੀਆਂ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ : ਗੁਰਮੀਤ ਖੁੱਡੀਆਂ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਮਾਝਾ ਕਿਸਾਨ ਸੰਘਰਸ਼ ਕਮੇਟੀ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਦੀ ਲੋੜੀਂਦੀ ਸਪਲਾਈ ਦਾ ਭਰੋਸਾ
ਗੰਨਾ ਕੰਟਰੋਲ ਬੋਰਡ ਦੀ ਮੀਟਿੰਗ 27 ਸਤੰਬਰ ਨੂੰ
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ । ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ । ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ ।
ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸਾਨਾਂ ਨੂੰ ਖਾਦਾਂ ਦੇ ਨਾਲ-ਨਾਲ ਹੋਰ ਵਾਧੂ ਉਤਪਾਦ ਖਰੀਦਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਅਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਲਈ ਖਾਦਾਂ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ । ਖੇਤੀਬਾੜੀ ਮੰਤਰੀ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬੇ ਨੇ 27 ਸਤੰਬਰ ਨੂੰ ਸੂਬਾਈ ਗੰਨਾ ਕੰਟਰੋਲ ਬੋਰਡ ਨਾਲ ਮੀਟਿੰਗ ਤੈਅ ਕੀਤੀ ਹੈ ਅਤੇ ਸਾਰੀਆਂ ਮਿੱਲਾਂ ਨਿਰਧਾਰਤ ਸਮੇਂ ’ਤੇ ਪਿੜਾਈ ਸ਼ੁਰੂ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 1500 ਪਿੜਾਈ ਪ੍ਰਤੀ ਦਿਨ (ਟੀ.ਸੀ.ਡੀ.) ਤੋਂ ਵਧਾ ਕੇ 3500 ਟਨ ਟੀ.ਸੀ.ਡੀ. ਕਰ ਦਿੱਤੀ ਗਈ ਹੈ । ਮੀਟਿੰਗ ਵਿੱਚ ਸ਼ੂਗਰਫੈੱਡ ਦੇ ਐਮ.ਡੀ. ਸ੍ਰੀਮਤੀ ਸੇਨੂੰ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top