Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਅੱਜ ਦਾ ਹੁਕਮਨਾਮਾ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 08:08 AM

ਅੱਜ ਦਾ ਹੁਕਮਨਾਮਾ
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਅਰਥ : ਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥



Scroll to Top