ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਵਧ ਰਹੀ ਭਾਰਤੀ ਜਲ ਸੈਨਾ ਦੀ ਤਾਕਤ ਨੂੰ ਹਲਕੇ ਵਿੱਚ ਨਾ ਲਿਆ ਜਾਵੇ : ਰਾਜਨਾਥ ਸਿੰਘ
ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 08:30 AM

ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਵਧ ਰਹੀ ਭਾਰਤੀ ਜਲ ਸੈਨਾ ਦੀ ਤਾਕਤ ਨੂੰ ਹਲਕੇ ਵਿੱਚ ਨਾ ਲਿਆ ਜਾਵੇ : ਰਾਜਨਾਥ ਸਿੰਘ
ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਲਮੀ ਪੱਧਰ ’ਤੇ ਚੱਲ ਰਹੇ ਦ੍ਰਿਸ਼ ਦੇ ਮੱਦੇਨਜ਼ਰ ਅਤੇ ਭਾਰਤੀ ਜਲ ਸੈਨਾ ਦੀ ਸਮੁੱਚੀ ਤਾਕਤ ਨੂੰ ਅੱਗੇ ਹੋਰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਭਾਰਤੀ ਜਲ ਸੈਨਾ ਦੇ ਚੋਟੀ ਦੇ ਕਮਾਂਡਰਾਂ ਨੂੰ ਕਿਸੇ ਵੀ ਸੁਰੱਖਿਆ ਚੁਣੌਤੀ ਤੋਂ ਨਜਿੱਠਣ ਲਈ ਤਿਆਰ ਰਹਿਣ ਦਾ ਹੋਕਾ ਦਿੱਤਾ। ਰੱਖਿਆ ਮੰਤਰੀ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਵਧ ਰਹੀ ਭਾਰਤੀ ਜਲ ਸੈਨਾ ਦੀ ਤਾਕਤ ਨੂੰ ਹਲਕੇ ਵਿੱਚ ਨਾ ਲਿਆ ਜਾਵੇ। ਇੱਥੇ ਜਲ ਸੈਨਾ ਕਮਾਂਡਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੂੰ ਹੁਣ ਹਿੰਦ ਮਹਾਸਾਗਰ ਵਿੱਚ ਇਕ ਤਰਜੀਹੀ ਸੁਰੱਖਿਆ ਭਾਈਵਾਲ ਵਜੋਂ ਦੇਖਿਆ ਜਾਂਦਾ ਹੈ।
