Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋਏ ਜਵਾਨ ਬਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋਏ ਜਵਾਨ ਬਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋਏ ਜਵਾਨ ਬਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਝੱਜ ਦਾ ਰਹਿਣ ਵਾਲਾ ਜਵਾਨ ਬਲਜੀਤ ਸਿੰਘ ਮੰਗਲਵਾਰ ਨੂੰ ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋ ਗਿਆ। ਸ਼ਹੀਦ ਬਲਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਚਾਰ ਹੋਰ ਜਵਾਨ ਵਿਸ਼ੇਸ਼ ਸਰਚ ਅਭਿਆਨ ਦੌਰਾਨ ਦੁਸ਼ਮਣਾਂ ਦੀ ਭਾਲ ਲਈ ਗਸ਼ਤ `ਤੇ ਸਨ। ਗਸ਼ਤ ਦੌਰਾਨ ਉਸ ਦਾ ਸਾਹਮਣਾ ਦੁਸ਼ਮਣਾਂ ਨਾਲ ਹੋ ਗਿਆ ਅਤੇ ਘਟਨਾ ਦੌਰਾਨ ਉਹਨਾਂ ਦੀ ਗੱਡੀ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਜਿਸ `ਚ ਬਲਜੀਤ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਹੋਰ ਸਾਥੀ ਗੰਭੀਰ ਜ਼ਖਮੀ ਹੋ ਗਏ।ਅੱਜ ਸਵੇਰੇ ਜਦੋਂ ਚੰਡੀ ਮੰਦਰ ਹੈੱਡ ਕੁਆਟਰ ਤੋਂ ਫੋਰਸ ਅਤੇ ਜਵਾਨਾਂ ਦੀ ਵਿਸ਼ੇਸ਼ ਟੁਕੜੀ ਉਸ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਪੁੱਜੀ ਤਾਂ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ । ਸ਼ਹੀਦ ਦੀ ਅੰਤਿਮ ਯਾਤਰਾ ਨੂਰਪੁਰ ਬੇਦੀ ਤੋਂ ਉਨ੍ਹਾਂ ਦੇ ਪਿੰਡ ਨੂੰ ਗਈ ਤੇ ਸ਼ਹੀਦ ਬਲਜੀਤ ਸਿੰਘ ਅਮਰ ਰਹੇ ਦੇ ਨਾਅਰੇ ਲਾਏ। ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਨੇ ਸ਼ਹੀਦ ਨੂੰ ਅੰਤਿਮ ਸਲਾਮੀ ਦਿੱਤੀ।

Advertisement
Advertisement
Advertisement
Advertisement
Scroll to Top