Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ
-ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ
-ਕਿਹਾ, ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਤੇ ਲਾਈਟਾਂ ਦੇ ਪ੍ਰਬੰਧ ਹੁਣੇ ਯਕੀਨੀ ਬਣਾਏ ਜਾਣ
-ਜ਼ਿਲ੍ਹੇ ਦੀਆਂ ਮੰਡੀਆਂ ‘ਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ
ਪਟਿਆਲਾ, 19 ਸਤੰਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਉਂਦੇ ਖਰੀਫ਼ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ‘ਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ, ਜੋ ਲੋੜ ਮੁਤਾਬਕ ਜਨਤਕ ਸਥਾਨਾਂ ‘ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ । ਡਿਪਟੀ ਕਮਿਸ਼ਨਰ ਨੇ ਮੀਟਿੰਗ ‘ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ ‘ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ‘ਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ, ਇਸ ਲਈ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ ਆਦਿ ਦੇ ਪ੍ਰਬੰਧ ਹੁਣੇ ਤੋਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ ‘ਤੇ ‘ਕੈਲੀਬ੍ਰੇਸ਼ਨ’ ਕਰਨ ਲਈ ਆਖਿਆ ਤਾਂ ਜੋ ਮੰਡੀਆਂ ‘ਚ ਆਉਣ ਵਾਲੀ ਜਿਣਸ ‘ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ । ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top