Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਦੇਣਾ ਤਿਆਗ ਅਤੇ ਇਮਾਨਦਾਰੀ ਦਾ ਸਬੂਤ : ਹਰਚੰਦ ਸਿੰਘ ਬਰਸਟ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਦੇਣਾ ਤਿਆਗ ਅਤੇ ਇਮਾਨਦਾਰੀ ਦਾ ਸਬੂਤ : ਹਰਚੰਦ ਸਿੰਘ ਬਰਸਟ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਦੇਣਾ ਤਿਆਗ ਅਤੇ ਇਮਾਨਦਾਰੀ ਦਾ ਸਬੂਤ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਇੱਕ ਨਵੀਂ ਰਾਜਨੀਤੀ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਇਮਾਨਦਾਰੀ ਅਤੇ ਤਿਆਗ ਦਾ ਸਬੂਤ ਦਿੱਤਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਦੇ ਇਸ ਕਾਰਜ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਨਾਲ ਕੋਈ ਮੋਹ ਨਹੀਂ ਹੈ, ਉਹਨਾਂ ਨੂੰ ਸਿਰਫ਼ ਤੇ ਸਿਰਫ਼ ਲੋਕਾਂ ਦੀ ਸੇਵਾ ਕਰਨਾ ਹੀ ਪਸੰਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕਾਂ ਵੱਲੋਂ ਦੁਬਾਰਾ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਅਜਿਹਾ ਕਰਕੇ ਜਿੱਥੇ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਨਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਪਰਿਵਾਰਵਾਦ ਦੀ ਰਾਜਨੀਤੀ ਨੂੰ ਖਤਮ ਕਰਦਿਆਂ ਹੋਇਆ ਪਾਰਟੀ ਦੇ ਇੱਕ ਜੁਝਾਰੂ ਨੇਤਾ ਨੂੰ ਮੁੱਖ ਮੰਤਰੀ ਦਾ ਅਹੁੱਦਾ ਦੇਣਾ ਇਹ ਸਾਬਤ ਕਰਦਾ ਹੈ ਕਿ ਆਪ ਵੱਲੋਂ ਲੋਕਾਂ ਅਤੇ ਸਮਾਜ ਦੇ ਭਲੇ ਬਾਰੇ ਸੋਚਣ ਵਾਲੇ ਨੇਤਾਵਾਂ ਨੂੰ ਸਦਾ ਹੀ ਅੱਗੇ ਰੱਖਿਆ ਜਾਂਦਾ ਹੈ। ਉਨ੍ਹਾਂ ਦੇ ਇਸ ਕਾਰਜ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਿੱਚ ਜੋਸ਼ ਭਰ ਦਿੱਤਾ ਹੈ। ਦਿੱਲੀ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ । ਸ. ਬਰਸਟ ਨੇ ਕਿਹਾ ਕਿ ਕੋਈ ਵੀ ਨੇਤਾ ਆਪਣੀ ਕੁਰਸੀ ਨਹੀਂ ਛੱਡਣਾ ਚਾਹੁੰਦਾ ਹੈ, ਜਦਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਅਜਿਹਾ ਕਰਕੇ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ ਅਤੇ ਇਹ ਬੜਾ ਹੀ ਦਲੇਰੀ ਭਰਿਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ ਭੇਜ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੇ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਦੌਰਾਨ ਲੋਕਾਂ ਵੱਲੋਂ ਭਾਜਪਾ ਖਿਲਾਫ਼ ਵੋਟਾਂ ਪਾ ਕੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਭਾਰੀ ਬਹੁਮਤ ਨਾਲ ਜਿੱਤਾਇਆ ਜਾਵੇਗਾ।

Advertisement
Advertisement
Advertisement
Advertisement
Scroll to Top