Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਸੁਰਾਜਪੁਰ ਵਿਖੇ ਸਲਾਨਾ ਬਰਸੀ ਸਮਾਗਮ ਜੋਸ਼ੋ ਖਰੋਸ਼ ਨਾਲ ਹੋਏ ਸੰਪੰਨ

ਗੁਰਦੁਆਰਾ ਸਾਹਿਬ ਸੁਰਾਜਪੁਰ ਵਿਖੇ ਸਲਾਨਾ ਬਰਸੀ ਸਮਾਗਮ ਜੋਸ਼ੋ ਖਰੋਸ਼ ਨਾਲ ਹੋਏ ਸੰਪੰਨ

ਗੁਰਦੁਆਰਾ ਸਾਹਿਬ ਸੁਰਾਜਪੁਰ ਵਿਖੇ ਸਲਾਨਾ ਬਰਸੀ ਸਮਾਗਮ ਜੋਸ਼ੋ ਖਰੋਸ਼ ਨਾਲ ਹੋਏ ਸੰਪੰਨ
ਰਾੜਾ ਸਾਹਿਬ ਵਾਲੇ ਮਹਾਂਪੁਰਖਾਂ ਨੇ ਲੱਖਾਂ ਹੀ ਪ੍ਰਾਣੀਆਂ ਨੂੰ ਪਰੇਰ ਕੇ ਸ਼ਬਦ ਗੁਰੂ ਦੇ ਲੜ ਲਾਇਆ
ਨਾਭਾ 19 ਸਤੰਬਰ ()-ਰਿਆਸਤੀ ਸ਼ਹਿਰ ਨਾਭਾ ਨੇੜਲੇ ਪਿੰਡ ਸੁਰਾਜਪੁਰ ਸਥਿਤ ਗੁਰਦੁਆਰਾ ਸੰਤ ਈਸ਼ਰ ਸਿੰਘ ਜੀ ਆਸ਼ਰਮ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਦੇਖ ਰੇਖ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ਸੰਤ ਕਿਸ਼ਨ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਸਾਲਾਨਾ ਮਿੱਠੀ ਯਾਦ ਸ਼ਰਧਾ ਭਾਵਨਾ ਸਤਿਕਾਰ ਸਹਿਤ ਮਨਾਈ ਗਈ। ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ੍ਹਦਿਆਂ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਕਿਹਾ ਕਿ ਰਾੜੇ ਵਾਲੇ ਮਹਾਪੁਰਖਾਂ ਨੇ ਲੱਖਾਂ ਹੀ ਪ੍ਰਾਣੀਆਂ ਨੂੰ ਗੁਰਬਾਣੀ ਗੁਰੂ ਦੇ ਲੜ ਲਾ ਕੇ ਖੰਡੇ ਬਾਟੇ ਦੀ ਪਾਹੁਲ ਛੱਕਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਸਾਧੂ ਰੱਬ ਦੇ ਭੇਜੇ ਹੋਏ ਦੁਨੀਆਂ ਉੱਤੇ ਆਉਂਦੇ ਹਨ ਅਤੇ ਉਨ੍ਹਾਂ ਦਾ ਮੁੱਖ ਮਨੋਰਥ ਹੀ ਸੰਗਤਾਂ ਨੂੰ ਗੁਰੂ ਦੇ ਲੜ ਲਾਉਣਾ ਹੁੰਦਾ ਹੈ। ਗੁਰਮਤਿ ਸਮਾਗਮ ਮੌਕੇ ਸੰਤ ਬਾਬਾ ਬਲਜੀਤ ਸਿੰਘ ਫੱਕਰ,ਸੰਤ ਬਾਬਾ ਮਨੀ ਸਿੰਘ ਜੀ ਪਹੇਵੇ ਵਾਲੇ,ਸੰਤ ਬਾਬਾ ਲਾਲ ਸਿੰਘ ਜੀ ਪਹੇਵੇ ਵਾਲੇ ,ਜਥੇਦਾਰ ਬਾਬਾ ਬਲਬੀਰ ਸਿੰਘ ਸੁਰਾਜਪੁਰ, ਸੰਤ ਅਮਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਰੌਸ਼ਨ ਸਿੰਘ ਧਬਲਾਣ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਜਸਵੀਰ ਸਿੰਘ ਮੂੰਡਖੇੜਾ, ਬਾਬਾ ਬਲਕਾਰ ਸਿੰਘ ਰੱਖੜਾ, ਬਾਬਾ ਜਗਤਾਰ ਸਿੰਘ ਪਲਾਸੌਰ ਅਲਹੌਰਾਂ ਵਾਲੇ,ਸੰਤ ਬਾਬਾ ਭਗਵਾਨ ਸਿੰਘ ਬੇਗੋਵਾਲ, ਸੰਤ ਬਾਬਾ ਭਗਵਾਨ ਸਿੰਘ ਰਾਮਪੁਰ ਵਾਲੇ, ਬਾਬਾ ਪਰਮਜੀਤ ਸਿੰਘ ਖੇੜੀਮਾਨੀਆਂ ਨੇ ਵੀ ਇਲਾਹੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ, ਜਦੋਂ ਕਿ ਸਟੇਜ ਸਕੱਤਰ ਦੀ ਸੇਵਾ ਗੁਰਮੁੱਖ ਸਿੰਘ ਭੋਜੋਮਾਜਰੀ ਅਤੇ ਭਾਈ ਜਸਵਿੰਦਰ ਸਿੰਘ ਵਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਮਹਾਂਪੁਰਖਾਂ ਦੀ ਯਾਦ ਲਗਾਏ ਖੂਨਦਾਨ ਕੈਂਪ ਵਿਚ ਵੱਡੀ ਗਿਣਤੀ ਨੌਜਵਾਨਾਂ ਵਲੋਂ ਖੂਨਦਾਨ ਕਰਕੇ ਮਹਾਂਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਲੋੜਵੰਦਾਂ ਲਈ ਮੁਫ਼ਤ ਮੈਡੀਕਲ ਚੱਕਅਪ ਕੈਂਪ ਲਗਾਏ ਗਏ, ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ,ਕਪਿਲ ਮਾਨ,ਸਤਬੀਰ ਸਿੰਘ ਖੱਟੜਾ,ਚਰਨ ਸਿੰਘ ਮਲਕੀਤ ਕੰਬਾਈਨ, ਹਰਬੰਸ ਸਿੰਘ ਖੱਟੜਾ, ਸਤਿਗੁਰ ਸਿੰਘ ਨਰਮਾਣਾ,ਸ਼ਿੰਗਾਰਾ ਸਿੰਘ ਦੀਵਾਨਗੜ,ਲਾਲੀ ਫਤਿਹਪੁਰ,ਹਰਮੀਕ ਸਿੰਘ ਬਾਜਵਾ,ਭਾਈ ਹਰਕੀਰਤ ਸਿੰਘ ਤੁੰਗਾ, ਬਾਬਾ ਲਾਲ ਸਿੰਘ, ਸਤਿਗੁਰ ਸਿੰਘ, ਮੇਜਰ ਸਿੰਘ ਮਸਾਣੀ, ਮਹਿੰਦਰ ਸਿੰਘ ਸੁਰਾਜਪੁਰ ਅਤੇ ਹੋਰ ਸੰਗਤਾਂ ਹਾਜ਼ਰ ਸਨ

Advertisement
Advertisement
Advertisement
Advertisement
Scroll to Top